Punjab

ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ‘ਚ ਕੇਸਰੀ ਦੁਪੱਟੇ ਲੈ ਕੇ ਔਰਤਾਂ ਵੀ ਡਟੀਆਂ

‘ਦ ਖ਼ਾਲਸ ਬਿਊਰੋ:- ਖੇਤੀ ਬਿੱਲਾਂ ਖ਼ਿਲਾਫ਼ ਚੱਲ ਰਹੇ ਸੰਘਰਸ਼ ਵਿੱਚ ਅੱਜ ਕਿਸਾਨਾਂ ਦੇ ਨਾਲ ਕੇਸਰੀ ਦੁਪੱਟੇ ਲੈ ਕੇ ਔਰਤਾਂ ਨੇ ਵੀ ਸ਼ਮੂਲੀਅਤ ਕੀਤੀ ਹੈ। ਇਹ ਔਰਤਾਂ ਵੀ ਰੇਲ ਪਟੜੀਆਂ ’ਤੇ ਧਰਨਾ ਦੇ ਕੇ ਬੈਠੀਆਂ ਹਨ। ਔਰਤਾਂ ਨੇ ਵੀ ਖੇਤੀ ਬਿੱਲਾਂ ਖ਼ਿਲਾਫ਼ ਨਾਅਰੇ ਲਾਏ ਅਤੇ ਇਹ ਖੇਤੀ ਬਿੱਲ ਵਾਪਸ ਲੈਣ ਦੀ ਮੰਗ ਕੀਤੀ।

ਦੇਵੀਦਾਸਪੁਰਾ ਵਿੱਚ ਰੇਲ ਪਟੜੀਆਂ ’ਤੇ ਬੈਠੇ ਕਿਸਾਨਾਂ ਵੱਲੋਂ ਨੰਗੇ ਧੜ ਹੋ ਕੇ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ ਸੀ। ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਆਖਿਆ ਕਿ ਜਦੋਂ ਸੰਘਰਸ਼ ਵਿੱਚ ਔਰਤਾਂ ਨਿੱਤਰਣ ਤਾਂ ਇਹ ਸੰਘਰਸ਼ ਜ਼ਰੂਰ ਸਫਲ ਹੁੰਦੇ ਹਨ। ਉਨ੍ਹਾਂ ਦੱਸਿਆ ਕਿ ਪਿੰਡ ਦੇਵੀਦਾਸਪੁਰਾ, ਅੰਮ੍ਰਿਤਸਰ ਅਤੇ ਫਿਰੋਜ਼ਪੁਰ ਵਿੱਚ ਦੋ ਥਾਂਵਾਂ ’ਤੇ ਰੇਲਾਂ ਰੋਕਣ ਦਾ ਸੰਘਰਸ਼ ਨਿਰੰਤਰ ਜਾਰੀ ਹੈ।