Punjab

ਪੁਲਿਸ ਚੌਂਕੀ ਦੇ ਸਾਹਮਣੇ ਹੀ ਕਾਰ ਨੂੰ ਖੋਹ ਕੇ ਲੈ ਗਏ ਬਦਮਾਸ਼

‘ਦ ਖ਼ਾਲਸ ਬਿਊਰੋ:- ਗੁਰਦਾਸਪੁਰ ਵਿੱਚ ਪਿਸਤੌਲ ਦੀ ਨੋਕ ‘ਤੇ ਇੱਕ ਕਾਰ ਨੂੰ ਲੁੱਟ ਲਿਆ ਗਿਆ। ਜੰਮੂ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ‘ਤੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਵਿਰੋਧ ਕਰਨ ‘ਤੇ ਕਾਰ ਚਾਲਕ ਨੂੰ ਬਦਮਾਸ਼ਾਂ ਨੇ ਗੋਲੀ ਮਾਰ ਦਿੱਤੀ। 3 ਅਣਪਛਾਤੇ ਨੌਜਵਾਨਾਂ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਜਿੱਥੇ ਇਹ ਘਟਨਾ ਵਾਪਰੀ ਸੀ, ਉਸ ਦੇ ਸਾਹਮਣੇ ਹੀ ਪੁਲਿਸ ਚੌਂਕੀ ਸੀ।

ਪੰਜਾਬ ਦੇ ਡੀਜੀਪੀ ਵੱਲੋਂ ਜੰਮੂ-ਹਿਮਾਚਲ ਪੁਲਿਸ ਨੂੰ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਇਲਾਕੇ ‘ਚ ਬਦਮਾਸ਼ਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਅਜੇ ਤੱਕ ਬਦਮਾਸ਼ਾਂ ਦਾ ਕੋਈ ਪਤਾ ਨਹੀਂ ਲਗਾ ਸਕੀ। ਬਦਮਾਸ਼ਾਂ ਵੱਲੋਂ ਖੋਹੀ ਗਈ ਵਰਨਾ ਕਾਰ ਦਾ ਨੰਬਰ ਜਾਰੀ ਕੀਤਾ ਗਿਆ ਹੈ।