Punjab

ਬਜਟ ਪੇਸ਼ ਹੋਣ ਤੋਂ ਪਹਿਲਾਂ ਵਿੱਤ ਮੰਤਰੀ ਦੇ ਘਰ ਦੇ ਬਾਹਰ ਬਿਕਰਮ ਮਜੀਠੀਆ ਬੇਹੋਸ਼,ਪੁਲਿਸ ਨੇ ਹਿਰਾਸਤ ਵਿੱਚ ਲਿਆ

ਚੰਡੀਗੜ੍ਹ- ਅੱਜ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਦਾ ਵਿੱਤੀ ਸਾਲ 2020-21 ਬਜਟ ਪੇਸ਼ ਕੀਤਾ ਜਾਵੇਗਾ। ਇਹ ਬਜਟ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਵੱਲੋਂ ਪੇਸ਼ ਕੀਤਾ ਜਾ ਰਿਹਾ ਹੈ।ਪੰਜਾਬ ਦੇ ਇਸ ਬਜਟ ‘ਤੇ ਸਭ ਦੀ ਨਜ਼ਰ ਹੈ। ਇਸ ਬਜਟ ਵਿੱਚ ਕਿਸਾਨਾਂ ਤੇ ਨੌਜਵਾਨਾਂ ‘ਤੇ ਜਿਆਦਾ ਫੋਕਸ ਦੀ ਉਮੀਦ ਕੀਤੀ ਜਾ ਰਹੀ ਹੈ।

ਇਸ ਦੌਰਾਨ ਮਨਪ੍ਰੀਤ ਬਾਦਲ ਦੇ ਘਰ ਦੇ ਬਾਹਰ ਅਕਾਲੀਆਂ ਨੇ ਧਰਨਾ ਲਾ ਦਿੱਤਾ ਸੀ। ਇਸ ਪ੍ਰਦਰਸ਼ਨ ਦੀ ਅਗਵਾਈ ਬਿਕਰਮ ਮਜੀਠੀਆ ਕਰ ਰਹੇ ਸਨ। ਅਕਾਲੀ ਦਲ ਇਸ ਪ੍ਰਦਰਸ਼ਨ ਵਿੱਚ ਆਪਣੇ ਨਾਲ ਉਨ੍ਹਾਂ ਪਰਿਵਾਰਾਂ ਨੂੰ ਵੀ ਲਿਆਇਆ ਸੀ ਜਿਨ੍ਹਾਂ ਦੇ ਪਰਿਵਾਰਾਂ ਦੇ ਜੀਆਂ ਨੇ ਪਿਛਲੇ ਤਿੰਨ ਸਾਲਾਂ ਵਿੱਚ ਕਾਂਗਰਸ ਸਰਕਾਰ ਦੌਰਾਨ  ਖੁਦਕੁਸ਼ੀਆਂ ਕੀਤੀਆਂ ਸਨ। ਅਕਾਲੀਆਂ ਦੇ ਹੰਗਾਮੇ ਦੌਰਾਨ ਪੁਲਿਸ ਵੱਲੋਂ ਧੱਕਾ-ਮੁੱਕੀ ਕੀਤੀ ਗਈ।

ਪੁਲਿਸ ਵੱਲੋਂ ਅਕਾਲੀ ਲੀਡਰ,ਵਿਧਾਇਕਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਤਾਂ ਜੋ ਮਨਪ੍ਰੀਤ ਬਾਦਲ ਵਿਧਾਨ ਸਭਾ ਵਿੱਚ ਜਾ ਕੇ ਬਜਟ ਪੇਸ਼ ਕਰ ਸਕਣ। ਇਸ ਹੰਗਾਮੇ ਦੌਰਾਨ ਬਿਕਰਮ ਮਜੀਠੀਆ ਬੇਹੋਸ਼ ਹੋ ਗਏ ਸਨ ਜਿਨ੍ਹਾਂ ਨੂੰ ਬਾਅਦ ਵਿੱਚ ਚੁੱਕ ਕੇ ਅੰਦਰ ਲਿਜਾਇਆ ਗਿਆ ਸੀ। ਮਨਪ੍ਰੀਤ ਬਾਦਲ ਦੇ ਲੇਟ ਪਹੁੰਚਣ ਕਾਰਨ ਵਿਧਾਨ ਸਭਾ ਦੀ ਕਾਰਵਾਈ ਲੇਟ ਸ਼ੁਰੂ ਹੋਈ। ਵਿਧਾਨ ਸਭਾ ਵਿੱਚ ਅਕਾਲੀ ਦਲ ਖਿਲਾਫ਼ ਉਸ ਵੱਲੋਂ ਕੀਤੇ ਗਏ ਹੰਗਾਮੇ ਕਰਕੇ ਪ੍ਰੀਵਿਲੇਜ਼ ਮੋਸ਼ਨ ਪੇਸ਼ ਕੀਤਾ ਗਿਆ।