India

ਲਖੀਮਪੁਰ ਹਿੰਸਾ ਕੇਸ: ਚਾਰ ਮੁਲਜ਼ਮ ਤਿੰਨ ਦਿਨਾਂ ਦੇ ਪੁਲੀਸ ਰਿਮਾਂਡ ‘ਤੇ

‘ਦ ਖ਼ਾਲਸ ਟੀਵੀ ਬਿਊਰੋ:- ਲਖੀਮਪੁਰ ਖੇੜੀ ਵਿੱਚ ਚਾਰ ਕਿਸਾਨਾਂ ਨੂੰ ਆਪਣੇ ਵਾਹਨਾਂ ਹੇਠ ਦਰੜਨ ਕੇ ਮਾਰਨ ਦੇ ਮਾਮਲੇ ਵਿਚ ਸਥਾਨਕ ਅਦਾਲਤ ਨੇ ਚਾਰ ਮੁਲਜ਼ਮਾਂ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ਉੱਤੇ ਭੇਜ ਦਿੱਤਾ ਹੈ। ਅਦਾਲਤ ਨੇ ਸੁਮਿਤ ਜੈਸਵਾਲ, ਸਤਿਆ ਪ੍ਰਕਾਸ਼ ਤ੍ਰਿਪਾਠੀ ਉਰਫ਼ ਸਤਿਅਮ, ਨੰਦਨ ਸਿੰਘ ਬਿਸ਼ਟ ਅਤੇ ਸ਼ਿਸ਼ੂ ਪਾਲ ਨੂੰ ਪੁਲੀਸ ਰਿਮਾਂਡ ’ਤੇ ਭੇਜਿਆ ਹੈ। ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਮੈਜਿਸਟਰੇਟ ਅੱਗੇ ਪੇਸ਼ ਕੀਤਾ ਗਿਆ ਸੀ, ਜਿਥੋਂ ਉਨ੍ਹਾਂ ਦੀ 14 ਦਿਨ ਦੀ ਨਿਆਂਇਕ ਹਿਰਾਸਤ ਤੈਅ ਹੋਈ ਹੈ। ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਉਰਫ਼ ਮੋਨੂੰ, ਅੰਕਿਤ ਦਾਸ, ਲਤੀਫ਼ ਅਤੇ ਸ਼ੇਖਰ ਭਾਰਤੀ ਤੋਂ ਹੋਰ ਜਾਂਚ ਲਈ ਤਿੰਨ ਦਿਨਾਂ ਦੇ ਪੁਲੀਸ ਕਸਟਡੀ ਰਿਮਾਂਡ ਵਾਸਤੇ ਨਵੀਂ ਅਰਜ਼ੀ ਦਾਖ਼ਲ ਕੀਤੀ ਗਈ ਹੈ। ਇਸ ਅਰਜ਼ੀ ’ਤੇ ਅੱਜ ਸੁਣਵਾਈ ਹੋਵੇਗੀ।