Punjab

ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਨਾਮ ਬਦਲ ਕੇ ਲੱਦਾਖ ਸ਼ਹੀਦਾਂ ਦੇ ਨਾਵਾਂ ‘ਤੇ ਰੱਖੇ

‘ਦ ਖ਼ਾਲਸ ਬਿਊਰੋ:- ਪੰਜਾਬ ਸਰਕਾਰ ਨੇ ਇੱਕ ਅਹਿਮ ਫੈਸਲਾ ਲੈਂਦਿਆਂ ਕਿਹਾ ਹੈ ਕਿ ਭਾਰਤ-ਚੀਨ ਸਰਹੱਦ ’ਤੇ ਸ਼ਹੀਦ ਹੋਣ ਵਾਲੇ ਪੰਜਾਬ ਦੇ ਚਾਰੇ ਜਵਾਨਾਂ ਦੇ ਪਿੰਡਾਂ ਵਿਚਲੇ ਸਰਕਾਰੀ ਸਕੂਲਾਂ ਦੇ ਨਾਮ ਹੁਣ ਉਨ੍ਹਾਂ ਸ਼ਹੀਦਾਂ ਦੇ ਨਾਵਾਂ ’ਤੇ ਰੱਖੇ ਜਾਣਗੇ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਬਾਕਾਇਦਾ ਚਾਰੇ ਜ਼ਿਲ੍ਹਿਆਂ ਦੇ ਸਿੱਖਿਆ ਅਧਿਕਾਰੀਆਂ ਨੂੰ ਲਿਖਤੀ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ ਜਾਰੀ ਮੀਮੋ ਮੁਤਾਬਕ ਮਾਨਸਾ ਜ਼ਿਲ੍ਹੇ ਦੇ ਸਕੂਲ ਦਾ ਨਾਮ ਸ਼ਹੀਦ ਗੁਰਤੇਜ ਸਿੰਘ ਸਰਕਾਰੀ ਮਿਡਲ ਸਕੂਲ ਬੀਰੇਵਾਲਾ ਡੋਗਰਾ, ਪਟਿਆਲਾ ਜ਼ਿਲ੍ਹੇ ਦੇ ਸਕੂਲ ਦਾ ਨਾਮ ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਸੀਲ, ਗੁਰਦਾਸਪੁਰ ਜ਼ਿਲ੍ਹੇ ਦੇ ਸਕੂਲ ਦਾ ਨਾਮ ਸ਼ਹੀਦ ਨਾਇਬ ਸੂਬੇਦਾਰ ਸਤਨਾਮ ਸਿੰਘ ਸਰਕਾਰੀ ਮਿਡਲ ਸਕੂਲ ਭੋਜ ਰਾਜ ਅਤੇ ਸੰਗਰੂਰ ਜ਼ਿਲ੍ਹੇ ਦੇ ਸਕੂਲ ਦਾ ਨਾਮ ਸ਼ਹੀਦ ਸਿਪਾਹੀ ਗੁਰਬਿੰਦਰ ਸਿੰਘ ਸਰਕਾਰੀ ਹਾਈ ਸਕੂਲ ਤੋਲਾਵਾਲ ਦੇ ਨਾਮ ਰੱਖਣ ਲਈ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਇਹਨਾਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਮੱਦਦ ਲਈ 50-50 ਲੱਖ ਰੁਪਏ ਅਤੇ ਸਰਕਾਰੀ ਨੌਕਰੀ ਦੇਣ ਦਾ ਵੀ ਐਲਾਨ ਕੀਤਾ ਹੈ।

Comments are closed.