‘ਦ ਖ਼ਾਲਸ ਬਿਊਰੋ:- ਖੇਤੀਬਾੜੀ ਬਿੱਲਾਂ ਦੇ ਖਿਲਾਫ਼ ਖੁਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੈਦਾਨ ‘ਚ ਉਤਰਨ ਦੀ ਤਿਆਰੀ ਵਿੱਚ ਹਨ, ਕੈਪਟਨ ਅਮਰਿੰਦਰ ਸਿੰਘ ਵੀ ਕਿਸਾਨਾਂ ਦੇ ਨਾਲ ਪ੍ਰਦਰਸ਼ਨਾਂ ਦੇ ਵਿੱਚ ਹਿੱਸਾ ਲੈ ਸਕਦੇ ਹਨ। ਕਾਂਗਰਸ ਸਰਕਾਰ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ 28 ਸਤੰਬਰ ਨੂੰ ਖਟਕੜ ਕਲਾਂ ਦੇ ਵਿੱਚ ਖੇਤੀ ਬਿੱਲਾਂ ਖਿਲਾਫ਼ ਵੱਡੇ ਪ੍ਰਦਰਸ਼ਨ ਦੀ ਤਿਆਰੀ ਕੀਤੀ ਜਾ ਰਹੀ ਹੈ। ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਸਮੇਤ ਕਈ ਵਿਧਾਇਕ ਅਤੇ ਮੰਤਰੀ ਇਸ ਧਰਨੇ ਵਿੱਚ ਸ਼ਾਮਿਲ ਹੋਣਗੇ। ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਵੀ ਇਸ ਪ੍ਰਦਰਸ਼ਨ ਵਿੱਚ ਸ਼ਾਮਿਲ ਹੋ ਸਕਦੇ ਹਨ। ਇਸ ਪ੍ਰਦਰਸ਼ਨ ਵਿੱਚ ਸਾਰੇ ਮੰਤਰੀਆਂ, ਸਾਂਸਦਾਂ ਨੂੰ ਧਰਨੇ ਵਿੱਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਗਿਆ ਹੈ। ਸੁਨੀਲ ਜਾਖੜ ਇਸ ਪ੍ਰਦਰਸ਼ਨ ਦੀ ਅਗਵਾਈ ਕਰਨਗੇ।

Leave a Reply

Your email address will not be published. Required fields are marked *