ਚੰਡੀਗੜ੍ਹ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਐੱਮਐੱਸ ਬਲਾਕ ਹਰੀ ਨਗਰ,ਨਵੀਂ ਦਿੱਲੀ ਦੇ ਪ੍ਰਬੰਧ ਵਿੱਚ ਹੋਈਆਂ ਬੇਨਿਯਮੀਆਂ ਦਾ ਮਾਮਲਾ ਸ਼੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਗਿਆ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਅੱਜ ਜਾਰੀ ਕੀਤੇ ਪ੍ਰੈਸ ਨੋਟ ਰਾਹੀਂ ਦੱਸਿਆ ਕਿ ਇਸ ਸਕੂਲ ਦੇ ਵਿਵਾਦ ਸੰਬੰਧੀ ਸੰਗਤਾਂ ਅਤੇ ਦਿੱਲੀ ਕਮੇਟੀ ਦੇ ਮੈਂਬਰ ਸਰਦਾਰ ਰਮਿੰਦਰ ਸਿੰਘ ਸਵੀਟਾ ਵੱਲੋਂ ਪੁੱਜੀ ਸ਼ਿਕਾਇਤ ਦਾ ਨਿਪਟਾਰਾ ਕਰਨ ਲਈ ਦਿੱਲੀ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ,ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਸਰਦਾਰ ਮਨਜੀਤ ਸਿੰਘ ਜੀ.ਕੇ.,ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ,ਬਿਹਾਰ ਦੇ ਪ੍ਰਧਾਨ ਸਰਦਾਰ ਅਵਤਾਰ ਸਿੰਘ ਹਿੱਤ ਅਤੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਨੂੰ 5 ਅਗਸਤ,2020 ਨੂੰ ਸਵੇਰੇ 10 ਵਜੇ ਦਫ਼ਤਰ ਸਕੱਤਰੇਤ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਕੂਲ ਦਾ ਰਿਕਾਰਡ ਲੈ ਕੇ ਪੁੱਜਣ ਲਈ ਕਿਹਾ ਹੈ ਤਾਂ ਜੋ ਕੇਸ ਦੀ ਅਸਲੀਅਤ ਪਤਾ ਲਗਾਈ ਜਾ ਸਕੇ ਅਤੇ ਪੰਥ ਦੀ ਜਾਇਦਾਦ ਨੂੰ ਖੁਰਦ-ਬੁਰਦ ਹੋਣ ਤੋਂ ਬਚਾਇਆ ਜਾ ਸਕੇ।

Leave a Reply

Your email address will not be published. Required fields are marked *