‘ਦ ਖ਼ਾਲਸ ਬਿਊਰੋ:- ਦੁਬਈ ਸਿਵਲ ਏਵੀਏਸ਼ਨ ਅਥਾਰਟੀ ਨੇ ਏਅਰ ਇੰਡੀਆ ਐਕਸਪ੍ਰੈੱਸ ਦੀਆਂ ਉਡਾਣਾਂ 2 ਅਕਤੂਬਰ ਤੱਕ ਮੁਅੱਤਲ ਕਰ ਦਿੱਤੀਆਂ ਹਨ।  ਯੂਏਈ ਸਰਕਾਰ ਦੇ ਨਿਯਮਾਂ ਮੁਤਾਬਕ ਭਾਰਤ ਤੋਂ ਆਉਣ ਵਾਲੇ ਹਰੇਕ ਮੁਸਾਫ਼ਰ ਨੂੰ ਸਫ਼ਰ ਤੋਂ 96 ਘੰਟੇ ਪਹਿਲਾਂ ਕੋਵਿਡ-ਨੈਗੇਟਿਵ ਸਰਟੀਫਿਕੇਟ ਲੋੜੀਂਦਾ ਹੋਵੇਗਾ।  2 ਸਤੰਬਰ ਦੀ ਜੈਪੁਰ ਤੋਂ ਦੁਬਈ ਆਈ ਉਡਾਣ ’ਚ ਇੱਕ ਮੁਸਾਫ਼ਰ ਕੋਲ ਕੋਵਿਡ-ਪਾਜ਼ੀਟਿਵ ਸਰਟੀਫਿਕੇਟ ਸੀ। ਇਸ ਤਰ੍ਹਾਂ ਦੀ ਘਟਨਾ ਪਹਿਲਾਂ ਵੀ ਵਾਪਰੀ ਸੀ।

ਅਜਿਹੀਆਂ ਘਟਨਾਵਾਂ ਨੂੰ ਦੇਖਦਿਆਂ ਏਅਰ ਇੰਡੀਆ ਐਕਸਪ੍ਰੈੱਸ ਦੀਆਂ ਉਡਾਣਾਂ 18 ਸਤੰਬਰ ਤੋਂ 2 ਅਕਤੂਬਰ ਤੱਕ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਏਅਰ ਇੰਡੀਆ ਐਕਸਪ੍ਰੈੱਸ ਨੇ ਕਿਹਾ ਹੈ ਕਿ ਉਨ੍ਹਾਂ ਕੋਤਾਹੀ ਕਰਨ ਵਾਲੇ ਆਪਣੇ ਮੁਲਾਜ਼ਮਾਂ ਖਿਲਾਫ਼ ਕਾਰਵਾਈ ਕੀਤੀ ਹੈ।

Leave a Reply

Your email address will not be published. Required fields are marked *