‘ਦ ਖ਼ਾਲਸ ਬਿਊਰੋ ( ਜਲਾਲਾਬਾਦ ) :- ਜਲਾਲਾਬਾਦ ਦੇ ਪਿੰਡ ਚੱਕ ਜਾਨੀਸਰ ਵਿੱਚ ਇੱਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਇੱਕ ਦਲਿਤ ਨੌਜਵਾਨ ਨੂੰ ਕੁੱਝ ਨੌਜਵਾਨਾਂ ਵੱਲੋਂ ਮਾਰਕੁੱਟ ਕਰ ਕੇ ਉਸ ਨੂੰ ਪੇਸ਼ਾਬ ਪਿਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਨੌਜਵਾਨ ਨੂੰ ਜਲਾਲਾਬਾਦ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ।

ਪੀੜਤ ਨੌਜਵਾਨ ਪਿੰਡ ਮਦਰੱਸਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦਾ ਰਹਿਣ ਵਾਲਾ ਹੈ। ਉਹ ਬੀਤੀ ਸ਼ਾਮ ਚੱਕ ਜਾਨੀਸਰ ਵਿੱਚ ਆਪਣੇ ਭਰਾ ਨੂੰ ਮਿਲਣ ਲਈ ਆਇਆ ਸੀ। ਜਦੋਂ ਉਹ ਪਿੰਡ ਪਹੁੰਚਿਆ ਤਾਂ ਨਸ਼ੇ ਵਿੱਚ ਧੁੱਤ ਕੁਝ ਨੌਜਵਾਨਾਂ ਨੇ ਉਸ ਨੂੰ ਚੋਰ ਸਮਝ ਕੇ ਫੜ੍ਹ ਲਿਆ ਅਤੇ ਉਸ ਦੀ ਮਾਰਕੁੱਟ ਕੀਤੀ ਤੇ ਉਸ ਨੂੰ ਪਿੰਡ ਦੀ ਧਰਮਸ਼ਾਲਾ ਵਿੱਚ ਲੈ ਗਏ। ਇੱਥੇ ਉਨ੍ਹਾਂ ਨੇ ਮੁੜ ਉਸ ਦੀ ਕੁੱਟਮਾਰ ਕੀਤੀ ਤੇ ਉਸ ਨੂੰ ਪੇਸ਼ਾਬ ਪਿਲਾ ਕੇ ਬੇਇੱਜ਼ਤ ਕੀਤਾ ਅਤੇ ਘਟਨਾ ਦੀ ਵੀਡੀਓ ਸ਼ੋਸ਼ਲ ਮੀਡੀਆ ’ਤੇ ਵਾਇਰਲ ਕਰ ਦਿੱਤੀ। ਥਾਣਾ ਵੈਰੋ ਕਾ ਦੇ ਮੁਖੀ ਨੇ ਦੱਸਿਆ ਕਿ ਤਿੰਨ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ।

Leave a Reply

Your email address will not be published. Required fields are marked *