‘ਦ ਖ਼ਾਲਸ ਬਿਊਰੋ:- ਪਾਕਿਸਤਾਨ ‘ਚ ਸਿੱਖ ਭਾਈਚਾਰੇ ਦੀ ਸੁਰੱਖਿਆ ‘ਤੇ ਕਈ ਸਵਾਲ ਖੜੇ ਹੋ ਰਹੇ ਹਨ।  ਪਾਕਿਸਤਾਨ ਵਿੱਚ ਇੱਕ ਹੋਰ ਸਿੱਖ ਕੁੜੀ ਦੇ ਅਗਵਾਹ ਹੋਣ ਦੀ ਖ਼ਬਰ ਸਾਹਮਣੇ ਆਈ ਹੈ।  ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ‘ਪਾਕਿਸਤਾਨ ‘ਚ 2 ਮੁਸਲਮਾਨ ਵਿਅਕਤੀਆਂ ਵੱਲੋਂ ਗ੍ਰੰਥੀ ਸਿੰਘ ਦੀ ਨਾਬਾਲਗ ਧੀ ਬੁਲਬੁਲ ਕੌਰ ਨੂੰ ਅਗਵਾਹ ਕਰ ਲਿਆ ਗਿਆ ਹੈ’।

ਸਿਰਸਾ ਨੇ ਪ੍ਰਧਾਨ ਮੰਤਰੀ ਵੱਲੋਂ  ਕੇਂਦਰੀ ਵਿਦੇਸ਼ ਮੰਤਰੀ ਨੂੰ ਦਖ਼ਲ ਦੇਣ ਦੀ ਮੰਗ ਕੀਤੀ ਹੈ। ਬੁਲਬੁਲ ਕੌਰ ਦੇ ਪਰਿਵਾਰ ਵੱਲੋਂ ਲੜਕੀ ਨੂੰ ਅਗਵਾਹ ਕਰਕੇ ਜਬਰੀ ਧਰਮ ਤਬਦੀਲ ਕਰਵਾਉਣ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ।   ਦਿੱਲੀ ਕਮੇਟੀ ਦੇ ਪ੍ਰਧਾਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਇਸ ਖਬਰ ਨੂੰ ਸ਼ੇਅਰ ਕਰਨ ਤਾਂ ਜੋ ਇਸ ਲੜਕੀ ਨੂੰ ਪਰਿਵਾਰ ਤੱਕ ਪਹੁੰਚਾਇਆ ਜਾਵੇ।

ਪਾਕਿਸਤਾਨ ਵਿੱਚ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਜਦੋਂ ਪਾਕਿਸਤਾਨ ਤੋਂ ਅਜਿਹੀ ਖਬਰ ਮਿਲੀ ਹੋਵੇ, ਇਸ ਤੋਂ ਪਹਿਲਾਂ ਵੀ ਪਾਕਿਸਤਾਨ ਵਿੱਚ ਰਹਿਣ ਵਾਲੀ ਸਿੱਖ ਕੁੜੀ ਜਗਜੀਤ ਕੌਰ ਨੂੰ ਅਗਵਾਹ ਕਰਕੇ ਉਸ ਦਾ ਧਰਮ ਪਰਿਵਰਤਨ ਕੀਤਾ ਗਿਆ ਸੀ।

Leave a Reply

Your email address will not be published. Required fields are marked *