Punjab

ਪੰਜਾਬ ਵਿੱਚ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਦੁਕਾਨਾਂ ਖੁੱਲ੍ਹਣਗੀਆਂ

‘ਦ ਖ਼ਾਲਸ ਬਿਊਰੋ :- ਪੰਜਾਬ ਵਿੱਚ ਕਰਫਿਊ ‘ਚ ਦਿੱਤੀ ਢਿੱਲ ਦਾ ਸਮਾਂ ਬਦਲ ਦਿੱਤਾ ਗਿਆ ਹੈ। ਗ੍ਰੀਨ ਅਤੇ ਓਰੇਂਜ ਜ਼ੋਨ ਵਿੱਚ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਦੁਕਾਨਾਂ ਖੁੱਲ੍ਹਣਗੀਆਂ। ਇਸ ਦਾ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ।

ਹਾਲਾਂਕਿ ਰੈੱਡ ਅਤੇ ਕੰਟੇਨਮੈਂਟ ਜ਼ੋਨਾਂ ਵਿੱਚ ਕੋਈ ਢਿੱਲ ਨਹੀਂ ਹੋਵੇਗੀ। ਪਹਿਲਾਂ ਕਰਫਿਊ ਵਿੱਚ ਇਸ ਢਿੱਲ ਦਾ ਸਮਾਂ ਸਵੇਰੇ 7 ਵਜੇ ਤੋਂ 11 ਵਜੇ ਦਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਮਾਂ ਬਦਲਣ ਦਾ ਫੈਸਲਾ ਵੱਖ-ਵੱਖ ਜ਼ਿਲ੍ਹਿਆਂ ਦੇ ਲੋਕਾਂ ਵੱਲੋਂ ਸਵੇਰੇ 9 ਵਜੇ ਤੋਂ ਬਾਅਦ ਦੁਕਾਨਾਂ ਖੋਲ੍ਹਣ ਦੀ ਕੀਤੀ ਬੇਨਤੀ ਤੋਂ ਬਾਅਦ ਲਿਆ ਗਿਆ ਹੈ।