‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਅਕਾਲੀ ਦਲ ਦੇ ਸੀਨੀਅਰ ਲੀਡਰ ਦਲਜੀਤ ਚੀਮਾ ਨੇ ਮਲੋਟ ਵਿਚ ਬੀਜੇਪੀ ਦੇ ਲੀਡਰ ਅਰੁਣ ਨਾਰੰਗ ਨਾਲ ਅੱਜ ਵਾਪਰੀ ਘਟਨਾ ਨੂੰ ਮੰਦਭਾਗੀ ਦੱਸਿਆ ਹੈ। ਇੱਕ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਹਰ ਕਿਸੇ ਨੂੰ ਆਪਣੀ ਰਾਏ ਦੇਣ ਦਾ ਅਧਿਕਾਰ ਹੈ ਤੇ ਹਰੇਕ ਨੂੰ ਵਿਰੋਧ ਕਰਨ ਦਾ। ਪਰ ਪੱਖ ਰਖਦਿਆਂ ਇਹ ਧਿਆਨ ਵਿਚ ਰੱਖਣਾ ਚਾਹੀਦਾ ਹੈ ਕਿ ਕਿਸੇ ਦਾ ਦਿਲ ਨਹੀਂ ਦੁੱਖਣਾ ਚਾਹੀਦਾ।

ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਹਿੰਸਾ ਵਾਸਤੇ ਕੋਈ ਥਾਂ ਨਹੀਂ ਹੈ। ਇਹ ਘਟਨਾ ਬਹੁਤ ਦੁਖਦਾਈ ਹੈ, ਹਮਲਾ ਕਰਨ ਵਾਲੇ ਕੌਣ ਸਨ ਇਹ ਜਾਂਚ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਇਹੋ ਜਿਹੀ ਹਮਲਾ ਸੰਘਰਸ਼ ਨੂੰ ਕਮਜੋਰ ਕਰਦਾ ਹੈ। ਇਸ ਨਾਲ ਲਾਅ ਆਡਰ ਤੇ ਵੀ ਸਵਾਲ ਹੈ। ਉਨ੍ਹਾਂ ਕਿਹਾ ਕਿ ਅਜਿਹੀ ਘਟਨਾ ਨਾਲ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਨੂੰ ਜਾਗਣਾ ਚਾਹੀਦਾ ਹੈ।

Leave a Reply

Your email address will not be published. Required fields are marked *