India

ਬੈੱਡ ਨਾ ਮਿਲਣ ਕਾਰਨ DMC ‘ਚ ਕੋਰੋਨਾ ਮਰੀਜ਼ ਦੀ ਮੌਤ,ਹਸਪਤਾਲ ਨੂੰ ਕਾਨੂੰਨੀ ਨੋਟਿਸ ਜਾਰੀ

‘ਦ ਖ਼ਾਲਸ ਬਿਊਰੋ- ਪੰਜਾਬ ਭਰ ‘ਚ ਕੋਰੋਨਾ ਦੇ ਮਰੀਜਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ, ਜਿਸ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਪੰਜਾਬੀਆਂ ਨੂੰ #Ask captain ਮੌਕੇ ਪੰਜਾਬੀਆਂ ਨੂੰ ਚਿਤਾਵਨੀ ਦਿੱਤੀ ਹੈ। ਕੋਰੋਨਾ ਸੰਕਟ ਘੜੀ ਦੌਰਾਨ ਹਸਪਤਾਲਾਂ ਵਿੱਚ ਵੀ ਕੋਰੋਨਾ ਦੇ ਇਲਾਜ ਲਈ ਡਾਕਟਰਾਂ ਨੂੰ ਬੇਹੱਦ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।  25 ਜੁਲਾਈ ਦੀ ਰਾਤ ਨੂੰ ਲੁਧਿਆਣਾ ਦੇ DMC ਹਸਪਤਾਲ ਵਿੱਚ ਇੱਕ ਕੋਰੋਨਾ ਮਰੀਜ਼ ਦੀ ਬੈੱਡ ਨਾ ਮਿਲਣ ਕਾਰਨ ਮੌਤ ਹੋ ਗਈ ਹੈ। ਬੈੱਡ ਨਾ ਮਿਲਣ ਕਾਰਨ ਹੋਈ ਕੋਰੋਨਾ ਮਰੀਜ਼ ਦੀ ਮੌਤ ਕਾਰਨ ਲੁਧਿਆਣਾ ਦੇ DMC ਹਸਪਤਾਲ ਮੈਨੇਜਮੈਂਟ ‘ਤੇ ਕਈ ਸੁਆਲ ਖੜੇ ਹੁੰਦੇ ਹਨ।

ਪੀੜਤ ਦੇ ਪਰਿਵਾਰ ਨੇ ਦੋਸ਼ ਲਾਇਆ ਹੈ ਕਿ DMC ਹਸਪਤਾਲ ਵਿੱਚ ਟੈਸਟਿੰਗ ਦੌਰਾਨ ਉਸ ਦੀ ਰਿਪੋਰਟ ਪਾਜੀਟਿਵ ਆਈ ਸੀ, ਪਰ ਉਸ ਨੂੰ ਹਸਪਤਾਲ ਵਿੱਚ ਬੈੱਡ ਨਹੀਂ ਦਿੱਤਾ ਗਿਆ, ਉਸ ਨੂੰ ਸਾਹ ਲੈਣ ਵਿੱਚ ਕਾਫੀ ਦਿੱਕਤ ਆ ਰਹੀ ਸੀ। ਉਹ ਪੰਜ ਘੰਟਿਆਂ ਦੇ ਕਰੀਬ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ ਤੜਫਦਾ ਰਿਹਾ, ਜਿਸ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।

ਇਸ ਮਾਮਲੇ ਨੂੰ ਲੈ ਕੇ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਇੱਕ ਗੰਭੀਰ ਮਾਮਲਾ ਹੈ। ਇਸ ਸਬੰਧੀ ਡੀਐੱਮਸੀ ਹਸਪਤਾਲ ਨੂੰ ਕਾਨੂੰਨੀ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ।