‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਬਣਾਈ ਗਈ ਤਿੰਨ ਮੈਂਬਰੀ ਏਕਤਾ ਕਮੇਟੀ ਦੀ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਤੇ ਪਰਮਿੰਦਰ ਸਿੰਘ ਢੀਂਡਸਾ ਨਾਲ ਮੀਟਿੰਗ ਹੋਈ ਹੈ। ਇਸ ਮੀਟਿੰਗ ਤੋਂ ਬਾਅਕ ਇਨ੍ਹਾਂ ਦੋਵਾਂ ਦਰਮਿਆਨ ਏਕਾ ਹੋਣ ਦੀ ਸੰਭਾਵਨਾ ਦੇ ਅੰਦਾਜ਼ੇ ਲੱਗ ਰਹੇ ਹਨ।  

ਜਾਣਕਾਰੀ ਅਨੁਸਾਰ ਇਸ ਮੀਟਿੰਗ ਵਿੱਚ ਢੀਂਡਸਾ ਨੂੰ ਜਥੇਦਾਰ ਬ੍ਰਹਮਪੁਰਾ ਦੀਆਂ ਏਕਤਾ ਸਬੰਧੀ ਭਾਵਨਾਵਾਂ ਤੋਂ ਜਾਣੂ ਕਰਵਾਇਆ ਗਿਆ। ਇਸ ਬਾਰੇ ਪੀਰ ਮੁਹੰਮਦ ਨੇ ਕਿਹਾ ਕਿ ਜਥੇਦਾਰ ਬ੍ਰਹਮਪੁਰਾ ਵੱਲੋਂ ਏਕਤਾ ਲਈ ਸ਼ੁਰੂ ਕੀਤੇ ਗਏ ਯਤਨਾਂ ਦਾ ਢੀਂਡਸਾ ਨੇ ਸਵਾਗਤ ਕੀਤਾ ਹੈ ਤੇ ਕਿਹਾ ਹੈ ਕਿ ਪੰਥ ਅਤੇ ਪੰਜਾਬ ਦੇ ਹਿੱਤਾਂ ਲਈ ਪੰਜਾਬ ਨੂੰ ਬਾਦਲ ਪਰਿਵਾਰ, ਕਾਂਗਰਸ ਅਤੇ ਭਾਜਪਾ ਤੋਂ ਛੁੱਟਕਾਰਾ ਦਿਵਾਉਣ ਦੀ ਜ਼ਰੂਰਤ ਹੈ। ਢੀਂਡਸਾ ਨੇ ਕਿਹਾ ਕਿ ਇਸੇ ਹਫਤੇ ਪਾਰਟੀ ਦੇ ਹੋਰਨਾਂ ਸੀਨੀਅਰ ਸਾਥੀਆਂ ਨਾਲ ਵਿਚਾਰ-ਵਟਾਂਦਰਾ ਕਰਕੇ ਏਕਤਾ ਕਮੇਟੀ ਨੂੰ ਸਾਰੀ ਸਥਿਤੀ ਤੋਂ ਜਾਣੂ ਕਰਵਾਇਆ ਜਾਵੇਗਾ।  

Leave a Reply

Your email address will not be published. Required fields are marked *