ਚੰਡੀਗੜ੍ਹ ਬਿਊਰੋ:- ਪੰਜਾਬ ਮੀਡੀਅਮ ਇੰਡਸਟਰੀ ਡਿਵੈੱਲਪਮੈਂਟ ਬੋਰਡ ਦੇ ਚੇਅਰਮੈਨ ਅਮਰਜੀਤ ਸਿੰਘ ਟਿੱਕਾ ਨੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਮਰਹੂਮ ਕੀਰਤਨੀਏ ਭਾਈ ਨਿਰਮਲ ਸਿੰਘ ਖਾਲਸਾ ਦੀ ਅੰਤਿਮ ਅਰਦਾਸ ਅਤੇ ਭੋਗ ਸਮਾਗਮ ਗੁਰ ਮਰਿਆਦਾ ਮੁਤਾਬਕ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਕਰਵਾਏ ਜਾਣ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਖਾਲਸਾ ਦੀਆਂ ਪੰਥਕ ਸੇਵਾਵਾਂ ਨੂੰ ਮੁੱਖ ਰੱਖਦਿਆਂ ਅਰਦਾਸ ਅਤੇ ਭੋਗ ਦੇ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ।

 

ਇਸਦੇ ਨਾਲ ਹੀ ਪਦਮਸ੍ਰੀ ਭਾਈ ਨਿਰਮਲ ਸਿੰਘ ਦੀ ਮ੍ਰਿਤਕ ਦੇਹ ਦਾ ਸਸਕਾਰ ਵੇਰਕਾ ਦੇ ਸ਼ਮਸ਼ਾਨਘਾਟ ਵਿੱਚ ਕਰਨ ਤੋਂ ਰੋਕਣ ਦਾ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਸਾਬਕਾ ਕਰਮਚਾਰੀ ਐਸੋਸੀਏਸ਼ਨ ਨੇ ਅਕਾਲ ਤਖਤ ਦੇ ਜਥੇਦਾਰ ਤੱਕ ਪਹੁੰਚੀ ਕੀਤੀ ਹੈ। ਉਨਾਂ ਮੰਗ ਕੀਤੀ ਹੈ ਕਿ ਜਥੇਦਾਰ ਸਾਹਿਬ ਵੱਲੋਂ ਸਸਕਾਰ ਕਰਨ ਤੋਂ ਰੋਕਣ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਲਈ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦਿੱਤਾ ਜਾਵੇ।

 

ਜਥੇਬੰਦੀ ਦੇ ਪ੍ਰਧਾਨ ਅਤੇ ਸਾਬਕਾ ਸਕੱਤਰ ਜੋਗਿੰਦਰ ਸਿੰਘ ਅਦਲੀਵਾਲ ਨੇ ਕਿਹਾ ਕਿ ਸਿੱਖ ਇਤਿਹਾਸ ਵਿੱਚ ਇਸ ਵਰਤਾਰੇ ਨੂੰ ਦੁਖਦਾਈ ਅਤੇ ਨਿਰਾਸ਼ਾਜਨਕ ਅਧਿਆਏ ਵਜੋਂ ਜਾਣਿਆ ਜਾਵੇਗਾ ਕਿਉਂਕਿ ਵੇਰਕਾ ਦੇ ਲੋਕਾਂ ਨੇ ਇੱਕ ਕਾਂਗਰਸੀ ਆਗੂ ਦੀ ਅਗਵਾਈ ਹੇਠ ਪਿੰਡ ਦੇ ਸ਼ਮਸ਼ਾਨਘਾਟ ਵਿੱਚ ਨਾ ਸਿਰਫ ਸਸਕਾਰ ਕਰਨ ਤੋਂ ਰੋਕਿਆ ਹੈ ਸਗੋਂ ਸ਼ਮਸ਼ਾਨਘਾਟ ਨੂੰ ਵੀ ਜਿੰਦਾ ਵੀ ਲਾ ਦਿੱਤਾ। ਹਾਲਾਂਕਿ ਇਸ ਰੌਲੇ ਤੋਂ ਬਾਅਦ ਭਾਈ ਖਾਲਸਾ ਦੇ ਸਸਕਾਰ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸਤਲਾਣੀ ਸਾਹਿਬ ਅਤੇ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਜੀ ਕੱਥੂਨੰਗਲ ਵਿੱਚ ਜ਼ਮੀਨ ਦੇਣ ਅਤੇ ਹੋਰ ਵੀ ਹਜਾਰਾਂ ਸਿੱਖਾਂ ਵੱਲੋਂ ਪੇਸ਼ਕਸ਼ਾਂ ਆਈਆਂ ਸਨ ਪਰ ਇਹ ਮਾਮਲਾ ਪ੍ਰਸ਼ਾਸਨ ਦੇ ਹੱਥ ਵਿੱਚ ਸੀ।

Leave a Reply

Your email address will not be published. Required fields are marked *