India

ਭਾਰਤ ‘ਚ ਕੋਰੋਨਾਵਾਇਰਸ ਨਾਲ 7ਵੀਂ ਮੌਤ ਗੁਜਰਾਤ ਵਿੱਚ ਹੋਈ

ਚੰਡੀਗੜ੍ਹ-  ਕੋਰੋਨਾਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਵਧਦੀ ਹੀ ਜਾ ਰਹੀ ਹੈ। ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਗੁਜਰਾਤ ਵਿੱਚ ਕੋਰੋਨਾਵਾਇਰਸ ਕਾਰਨ ਇੱਕ ਦੀ ਮੌਤ ਹੋ ਗਈ ਹੈ। ਗੁਜਰਾਤ ਚ ਇਹ ਪਹਿਲਾ ਕੇਸ ਹੈ। ਹੁਣ ਤਕ ਭਾਰਤ ਚ ਕੁਲ 7 ਮੌਤਾਂ ਹੋ ਚੁੱਕੀਆਂ ਹਨ।

ਇਸ ਦੇ ਨਾਲ ਹੀ ਵਡੋਦਰਾ ਚ ਇੱਕ 65 ਸਾਲਾ ਔਰਤ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਚ ਕੋਰੋਨਾ ਦੇ ਲੱਛਣ ਦਿਖਾਈ ਦਿੱਤੇ ਸਨ। ਹਾਲਾਂਕਿ ਇਸ ਦੀ ਰਿਪੋਰਟ ਆਉਣੀ ਬਾਕੀ ਹੈ। ਭਾਰਤ ਚ ਲਗਾਤਾਰ ਵੱਧ ਰਹੇ ਮਾਮਲਿਆਂ ਤੋਂ ਬਾਅਦ ਸਰਕਾਰ ਨੇ ਕਈ ਵੱਡੇ ਕਦਮ ਚੁੱਕੇ ਹਨ।

ਭਾਰਤ ਚ ਹੁਣ ਤੱਕ ਕੋਰੋਨਾ ਵਾਇਰਸ ਦੇ 370 ਮਾਮਲੇ ਸਾਹਮਣੇ ਆ ਚੁੱਕੇ ਹਨ। ਇਹ ਅੰਕੜਾ ਲਗਾਤਾਰ ਤੇਜ਼ੀ ਨਾਲ ਵੱਧ ਰਿਹਾ ਹੈ। ਪਿਛਲੇ ਦੋ ਦਿਨਾਂ ਚ ਕੋਰੋਨਾ ਦੇ 100 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਕੋਰੋਨਾ ਵਾਇਰਸ ਦੇ ਲਗਾਤਾਰ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕੇਂਦਰ ਸਰਕਾਰ ਨੇ ਇਕ ਵੱਡਾ ਫੈਸਲਾ ਲਿਆ ਹੈ। ਦੇਸ਼ ਦੇ 75 ਸ਼ਹਿਰ ਪੂਰੀ ਤਰ੍ਹਾਂ ਬੰਦ ਕਰ ਦਿੱਤੇ ਹਨ। ਇਨ੍ਹਾਂ ਸ਼ਹਿਰਾਂ ਚ ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਹੋਰ ਸਾਰੀਆਂ ਸੇਵਾਵਾਂ 31 ਮਾਰਚ ਤੱਕ ਪੂਰੀ ਤਰ੍ਹਾਂ ਬੰਦ ਕਰ ਦਿੱਤੀਆਂ ਗਈਆਂ ਹਨ।

ਦੇਸ਼ ਭਰ ਚ ਕੋਰੋਨਾ ਵਾਇਰਸ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਨੂੰ ਵੱਧਦੇ ਵੇਖ ਰੇਲਵੇ ਬੋਰਡ ਨੇ ਇਕ ਵੱਡਾ ਫ਼ੈਸਲਾ ਲਿਆ ਹੈ। ਸਾਰੀਆਂ ਯਾਤਰੀ ਰੇਲ ਗੱਡੀਆਂ ਨੂੰ ਦੇਸ਼ ਭਰ ਵਿੱਚ 31 ਮਾਰਚ ਤੱਕ ਬੰਦ ਕਰ ਦਿੱਤਾ ਗਿਆ ਹੈ। ਰੇਲਵੇ ਨੇ ਕਿਹਾ ਹੈ ਕਿ ਸਾਰੀ ਲੰਮੀ ਦੂਰੀ ਦੀਆਂ ਰੇਲ ਗੱਡੀਆਂ, ਐਕਸਪ੍ਰੈੱਸ ਅਤੇ ਇੰਟਰਸਿਟੀ ਟ੍ਰੇਨਾਂ (ਸਮੇਤ ਪ੍ਰੀਮੀਅਮ ਰੇਲ) 31 ਮਾਰਚ ਦੁਪਹਿਰ 12 ਵਜੇ ਤੱਕ ਬੰਦ ਰਹਿਣਗੀਆਂ। ਟਿਕਟ ਰੱਦ ਹੋਣ ਤੋਂ ਬਾਅਦ ਯਾਤਰੀ 21 ਜੂਨ ਤੱਕ ਰਿਫੰਡ ਲੈ ਸਕਣਗੇ। 

ਕੋਰੋਨਾ ਕਾਰਨ ਇਨ੍ਹਾਂ ਲੋਕਾਂ ਦੀ ਹੋ ਚੁੱਕੀ ਹੈ ਮੌਤ :
10 ਮਾਰਚ : ਕਰਨਾਟਕ ਦੇ ਕਲਬੁਰਗੀ ਵਿੱਚ ਇੱਕ 75 ਸਾਲਾ ਸ਼ੱਕੀ ਵਿਅਕਤੀ ਦੀ ਮੌਤ ਹੋ ਗਈ।
13
ਮਾਰਚ : ਦਿੱਲੀ ਵਿੱਚ 68 ਸਾਲਾ ਵਿਅਕਤੀ ਦੀ ਮੌਤ ਹੋ ਗਈ। ਪੁੱਤਰ ਕਾਰਨ ਵਾਇਰਸ ਦੀ ਲਪੇਟ ਚ ਆਈ ਸੀ।
17
ਮਾਰਚ : ਮੁੰਬਈ ਦੇ ਕਸਤੂਰਬਾ ਹਸਪਤਾਲ ਵਿੱਚ 64 ਸਾਲਾ ਵਿਅਕਤੀ ਦੀ ਮੌਤ ਹੋ ਗਈ। ਪਤੀ, ਪਤਨੀ ਤੇ ਬੇਟੀ ਦੁਬਈ ਤੋਂ ਵਾਪਸ ਪਰਤੇ ਸਨ।
18
ਮਾਰਚ : ਪੰਜਾਬ ਦੇ ਨਵਾਂਸ਼ਹਿਰ ਦੇ ਪਠਲਾਵਾ ਪਿੰਡ ਵਿੱਚ 70 ਸਾਲਾ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ। ਜਰਮਨੀ ਤੋਂ ਵਾਪਸ ਆਇਆ ਸੀ।
21
ਮਾਰਚ ਦੀ ਰਾਤ : ਮੁੰਬਈ 63 ਸਾਲਾ ਮਰੀਜ਼ ਦੀ ਮੌਤ ਹੋ ਗਈ।
21
ਮਾਰਚ ਦੀ ਰਾਤ : 38 ਸਾਲਾ ਵਿਅਕਤੀ ਦੀ ਪਟਨਾ ਏਮਜ਼ ਚ ਮੌਤ ਹੋ ਗਈ। ਕਤਰ ਤੋਂ ਭਾਰਤ ਪਰਤਿਆ ਸੀ।