Punjab

ਵੱਡੀ ਖ਼ਬਰ, ਪੰਜਾਬ ਵਿੱਚ ਘਰੇਲੂ ਬਿਜਲੀ ਹੋਈ ਸਸਤੀ

‘ਦ ਖ਼ਾਲਸ ਬਿਊਰੋ :- ਪੰਜਾਬ ਸਰਕਾਰ ਨੇ ਕੋਰੋਨਾ ਸੰਕਟ ਦੇ ਵਿਚਕਾਰ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਿਜਲੀ ਦਰਾਂ ਘਟਾਉਂਦੇ ਹੋਏ ਸੂਬੇ ‘ਚ ਬਿਜਲੀ ਦੀ ਘਰੇਲੂ ਖ਼ਪਤ ਲਈ ਪ੍ਰਤੀ ਯੂਨਿਟ ‘ਚ 50 ਪੈਸੇ ਦੀ ਕਟੌਤੀ ਕਰ ਦਿੱਤੀ ਹੈ। ਇਸਦੇ ਨਾਲ ਹੀ ਸਥਿਰ ਖ਼ਰਚਿਆਂ ਵਿੱਚ 15 ਰੁਪਏ ਪ੍ਰਤੀ ਕਿਲੋਵਾਟ ਦਾ ਵਾਧਾ ਕੀਤਾ ਗਿਆ ਹੈ।

ਦੂਜੇ ਪਾਸੇ ਮੁੱਖ ਮੰਤਰੀ ਨੇ ਨਿੱਜੀ ਬੱਸ ਚਾਲਕਾਂ ਨੂੰ ਵੀ ਰਾਹਤ ਦਿੱਤੀ ਹੈ ਅਤੇ ਟੈਕਸ ਦਰ ਘਟਾ ਦਿੱਤੀ ਹੈ। ਸਟੇਜ ਕੈਰੇਜ ਆਰਡੀਨਰੀ ਬੱਸਾਂ ਲਈ ਟੈਕਸ ਦਰ 2.80 ਰੁਪਏ ਤੋਂ ਘਟਾ ਕੇ ਪ੍ਰਤੀ ਕਿਲੋਮੀਟਰ 2.69 ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਟਰਾਂਸਪੋਰਟ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਟਰਾਂਸਪੋਰਟ ਵਾਹਨ ਮਾਲਕਾਂ ਨੂੰ ਬਿਨਾਂ ਕਿਸੇ ਜੁਰਮਾਨੇ ਤੇ ਵਿਆਜ ਦੇ 30 ਜੂਨ ਤੱਕ ਇਕ ਮਹੀਨੇ ਦੇ ਅੰਦਰ ਟੈਕਸ ਅਦਾ ਕਰਨ ਦੀ ਇਜਾਜ਼ਤ ਦਿੱਤੀ ਹੈ।