‘ਦ ਖ਼ਾਲਸ ਬਿਊਰੋ:- ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ 19 ਮੈਂਬਰੀ ਕੋਰ ਕਮੇਟੀ ਦਾ ਐਲਾਨ ਕੀਤਾ। ਜਿਸ ਵਿੱਚ ਪਾਰਟੀ ਦੇ ਸਾਰੇ ਪੁਰਾਣੇ ਅਤੇ ਸੀਨੀਅਰ ਸਾਥੀਆਂ ਨੂੰ ਦੁਬਾਰਾ ਸ਼ਾਮਲ ਕਰਦੇ ਹੋਏ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਸ. ਜਗਮੀਤ ਸਿੰਘ ਬਰਾੜ ਨੂੰ ਵੀ ਕੋਰ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ।

ਕੋਰ ਕਮੇਟੀ ਵਿੱਚ ਸ਼ਾਮਿਲ ਕੀਤੇ ਗਏ ਸੀਨੀਅਰ ਆਗੂਆਂ ਵਿੱਚ ਡਾ. ਦਲਜੀਤ ਸਿੰਘ ਚੀਮਾ, ਸ. ਬਲਵਿੰਦਰ ਸਿੰਘ ਭੂੰਦੜ, ਭਾਈ ਗੋਬਿੰਦ ਸਿੰਘ ਲੋਂਗੋਵਾਲ, ਸ. ਜਨਮੇਜਾ ਸਿੰਘ ਸੇਖੋਂ, ਜਥੇਦਾਰ ਤੋਤਾ ਸਿੰਘ, ਸ. ਚਰਨਜੀਤ ਸਿੰਘ ਅਟਵਾਲ, ਸ. ਨਿਰਮਲ ਸਿੰਘ ਕਾਹਲੋਂ, ਸ. ਮਹੇਸ਼ਇੰਦਰ ਸਿੰਘ ਗਰੇਵਾਲ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ, ਡਾ. ਉਪਿੰਦਰਜੀਤ ਕੌਰ, ਸ. ਸਿਕੰਦਰ ਸਿੰਘ ਮਲੂਕਾ, ਸ. ਬਿਕਰਮ ਸਿੰਘ ਮਜੀਠੀਆ, ਸ. ਹਰੀ ਸਿੰਘ ਜੀਰਾ, ਸ. ਸ਼ਰਨਜੀਤ ਸਿੰਘ ਢਿੱਲੋਂ, ਸ. ਗੁਲਜਾਰ ਸਿੰਘ ਰਾਣੀਕੇ,  ਸ. ਸੁਰਜੀਤ ਸਿੰਘ ਰੱਖੜਾ, ਸ. ਬਲਦੇਵ ਸਿੰਘ ਮਾਨ ਅਤੇ ਸ. ਜਗਮੀਤ ਸਿੰਘ ਬਰਾੜ ਦੇ ਨਾਮ ਸ਼ਾਮਲ ਹਨ।

ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਉਪਰੋਕਤ ਤੋਂ ਇਲਾਵਾ ਸ. ਸੁਖਬੀਰ ਸਿੰਘ ਬਾਦਲ ਵੱਲੋਂ ਬੀਬੀ ਜਗੀਰ ਕੌਰ ਨੂੰ ਇਸਤਰੀ ਅਕਾਲੀ ਦਲ ਅਤੇ ਸ. ਗੁਲਜਾਰ ਸਿੰਘ ਰਾਣੀਕੇ ਨੂੰ ਪਾਰਟੀ ਦੇ ਐਸ.ਸੀ ਵਿੰਗ ਦਾ ਦੁਬਾਰਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸ੍ਰੀ ਐਨ.ਕੇ.ਸ਼ਰਮਾ ਨੂੰ ਵਪਾਰ ਮੰਡਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਨੌਜਵਾਨ ਆਗੂ ਸ. ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਪਾਰਟੀ ਦੇ ਯੁਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਐਲਾਨਿਆ ਗਿਆ ਹੈ।

Leave a Reply

Your email address will not be published. Required fields are marked *