International

ਅਮਰੀਕੀ ਲੀਡਰ ਨੇ ਟਰੰਪ ਨੂੰ ਕਿਹਾ ਨਸਲਵਾਦੀ ਰਾਸ਼ਟਰਪਤੀ

‘ਦ ਖ਼ਾਲਸ ਬਿਊਰੋ:- ਅਮਰੀਕਾ ਵਿੱਚ ਡੈਮੋਕ੍ਰੇਟਿਕ ਪਾਰਟੀ ਦੇ ਸੰਭਾਵੀ ਉਮੀਦਵਾਰ ਜੋਅ ਬਿਡੇਨ ਨੇ ਟਰੰਪ ਬਾਰੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਡੌਨਲਡ ਟਰੰਪ ਦੇਸ਼ ਦਾ ਪਹਿਲਾ ਨਸਲੀ ਰਾਸ਼ਟਰਪਤੀ ਹੈ।

ਇਕ ਵਿਅਕਤੀ ਵੱਲੋਂ ਕੋਰੋਨਾ ਵਾਇਰਸ ਨੂੰ ਨਸਲਵਾਦ ‘ਤੇ ਰਾਸ਼ਟਰਪਤੀ ਟਰੰਪ ਵੱਲੋਂ ਇਸ ਨੂੰ ‘ਚੀਨੀ ਵਾਇਰਸ’ ਕਹਿਣ ਬਾਰੇ ਸ਼ਿਕਾਇਤ ਕਰਨ ‘ਤੇ ਬਿਡੇਨ ਨੇ ਟਰੰਪ ‘ਤੇ ਨਸਲਵਾਦ ਫੈਲਾਉਣ ਲਈ ਟਰੰਪ ਦੀ ਆਲੋਚਨਾ ਕੀਤੀ।

ਉਨ੍ਹਾਂ ਦੋਸ਼ ਲਾਉਂਦਿਆਂ ਕਿਹਾ ਕਿ ਟਰੰਪ ਜਿਸ ਤਰ੍ਹਾਂ ਲੋਕਾਂ ਦੇ ਰੰਗ ਤੇ ਉਨ੍ਹਾਂ ਦੇ ਦੇਸ਼ ਨੂੰ ਦੇਖ ਕੇ ਵਿਵਾਹਰ ਕਰਦੇ ਹਨ, ਉਹ ਬਹੁਤ ਹੀ ਨਿਰਾਸ਼ਾਜਨਕ ਹੈ। ਉਨ੍ਹਾਂ ਕਿਹਾ ਕਿ ਅਜੇ ਤੱਕ ਕਿਸੇ ਵੀ ਰਾਸ਼ਟਰਪਤੀ ਨੇ ਅਜਿਹਾ ਨਹੀਂ ਕੀਤਾ। ਉਨ੍ਹਾਂ ਨੇ ਰਾਸ਼ਟਰਪਤੀ ਟਰੰਪ ‘ਤੇ ਕੋਰੋਨਾ ਵਾਇਰਸ ਮਹਾਂਮਾਰੀ ਨਾਲ ਨਜਿੱਠਣ ‘ਚ ਆਪਣੀਆਂ ਅਸਫਲਤਾਵਾਂ ਨੂੰ ਲੁਕਾਉਣ ਲਈ ਨਸਲਵਾਦ ਦਾ ਸਹਾਰਾ ਲੈਣ ਦਾ ਵੀ ਇਲਜ਼ਾਮ ਲਾਇਆ।

ਅਮਰੀਕਾ ਵਿੱਚ ਨਵੰਬਰ ਮਹੀਨੇ ਰਾਸ਼ਟਰਪਤੀ ਅਹੁਦੇ ਲਈ ਚੋਣ ਹੋਣ ਜਾ ਰਹੀ ਹੈ ਜਿਸ ਦੌਰਾਨ ਬਿਡੇਨ ਨੇ ਰਾਸ਼ਟਰਪਤੀ ਟਰੰਪ ਬਾਰੇ ਅਜਿਹਾ ਬਿਆਨ ਦਿੱਤਾ ਹੈ।