Punjab

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਛੱਡ ਸਕਦੇ ਨੇ ਪ੍ਰਧਾਨਗੀ ਦਾ ਅਹੁਦਾ

‘ਦ ਖ਼ਾਲਸ ਬਿਊਰੋ:- ਕਾਂਗਰਸ ਪਾਰਟੀ ਦੀ ਮਾੜੀ ਹਾਲਤ ਨੂੰ ਦੇਖਦਿਆਂ ਕਾਂਗਰਸ ਹਾਈ ਕਮਾਨ ਵੱਲੋਂ ਪਾਰਟੀ ਦੀ ਸਥਿਤੀ ਨੂੰ ਮੁੜ ਉਭਾਰਨ ਲਈ ਅੱਡੀ-ਚੋਟੀ ਦਾ ਜ਼ੋਰ ਲਾਇਆ ਜਾ ਰਿਹਾ ਹੈ। ਜਿਸਦੇ ਚੱਲਦਿਆਂ ਹੁਣ ਕਾਂਗਰਸ ਪਾਰਟੀ ਦੀ ਵਾਗਡੋਰ ਕਿਸੇ ਗੈਰ-ਗਾਂਧੀ ਨੂੰ ਸੌਂਪਣ ਬਾਰੇ ਵੀ ਵਿਚਾਰ ਚਰਚਾਵਾਂ ਜ਼ੋਰਾਂ-ਸ਼ੋਰਾਂ ‘ਤੇ ਹੋ ਰਹੀਆਂ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਪ੍ਰਧਾਨਗੀ ਦਾ ਅਹੁਦਾ ਤਿਆਗ ਸਕਦੇ ਹਨ।

ਸੋਨੀਆ ਗਾਂਧੀ ਨੇ ਕੱਲ੍ਹ CWC ਦੀ ਬੈਠਕ ਬੁਲਾਈ ਹੈ। ਸਭ ਦੀ ਨਜ਼ਰ ਕੱਲ੍ਹ ਹੋਣ ਵਾਲੀ ਵਰਕਿੰਗ ਕਮੇਟੀ ਬੈਠਕ ‘ਤੇ ਟਿਕੀ ਹੋਈ ਹੈ। ਇਸ ਵਾਰ ਕਾਂਗਰਸ ਸਰਕਾਰ ਦੋ ਧੜਿਆਂ ਵਿੱਚ ਵੰਡੀ ਹੋਈ ਹੈ। 23 ਸੀਨੀਅਰ ਕਾਂਗਰਸੀ ਨੇਤਾਵਾਂ ਨੇ ਪਾਰਟੀ ਹਾਈ ਕਮਾਂਡ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਵੱਡੀ ਤਬਦੀਲੀ ਦੀ ਮੰਗ ਕੀਤੀ ਹੈ। ਇਨ੍ਹਾਂ ਨੇਤਾਵਾਂ ਵਿੱਚ 5 ਸਾਬਕਾ ਮੁੱਖ ਮੰਤਰੀ, ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ, ਸੰਸਦ ਮੈਂਬਰ ਤੇ ਸਾਰੇ ਸਾਬਕਾ ਕੇਂਦਰੀ ਮੰਤਰੀ ਸ਼ਾਮਲ ਹਨ। ਉਨ੍ਹਾਂ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਪਾਰਟੀ ਵਿੱਚ ਮੁਕੰਮਲ ਤਬਦੀਲੀ ਲਿਆਉਣ ਲਈ ਕਿਹਾ ਹੈ।