India

ਕੋਰੋਨਾ ਮਚਾ ਰਿਹਾ ਕਹਿਰ, ਇਨ੍ਹਾਂ ਦੋ ਸੂਬਿਆਂ ਵਿੱਚ ਲੌਕਡਾਊਨ ਕਰਨ ‘ਤੇ ਅੱਜ ਹੋਵੇਗਾ ਫੈਸਲਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕੋਰੋਨਾਵਾਇਰਸ ਦੀ ਦੂਜੀ ਲਹਿਰ ਦੇ ਮਾਮਲੇ ਰੋਜ਼ਾਨਾ ਵਧ ਰਹੇ ਹਨ। ਹੁਣ ਤੱਕ 1 ਕਰੋੜ 35 ਲੱਖ ਤੋਂ ਵੱਧ ਕੇਸ ਦਰਜ ਕੀਤੇ ਗਏ ਹਨ। ਸਿਹਤ ਮੰਤਰਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਇੱਕ ਲੱਖ 68 ਹਜ਼ਾਰ ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਪਿਛਲੇ 24 ਘੰਟਿਆਂ ਦੌਰਾਨ ਰਿਕਾਰਡ 904 ਲੋਕਾਂ ਦੀ ਮੌਤ ਹੋਈ ਹੈ। 75 ਹਜ਼ਾਰ ਤੋਂ ਵੱਧ ਲੋਕ ਠੀਕ ਵੀ ਹੋਏ ਹਨ। ਮਹਾਰਾਸ਼ਟਰ ਤੇ ਦਿੱਲੀ ਵਿੱਚ ਵੀ ਕੋਰੋਨਾ ਤਬਾਹੀ ਮਚਾ ਰਿਹਾ ਹੈ। ਇਨ੍ਹਾਂ ਦੋਹਾਂ ਸੂਬਿਆਂ ਵਿੱਚ ਲੌਕਡਾਉਨ ਬਾਰੇ ਅੱਜ ਫੈਸਲਾ ਹੋ ਸਕਦਾ ਹੈ। ਹਰਿਆਣਾ ਵਿੱਚ ਵੀ ਲੌਕਡਾਉਨ ਲੱਗਣ ਦੀਆਂ ਚਰਚਾਵਾਂ ਹਨ। ਅੱਜ ਕੋਈ ਨਵਾਂ ਫੈਸਲਾ ਆਉਣ ਦੇ ਆਸਾਰ ਹਨ।

ਸੁਪਰੀਮ ਕੋਰਟ ਵਿੱਚ 50 ਫੀਸਦ ਕਰਮਚਾਰੀ ਕੋਰੋਨਾ ਪਾਜ਼ੇਟਿਵ

ਕੋਰੋਨਾ ਦਾ ਕਹਿਰ ਦੇਸ਼ ਦੀ ਸੁਪਰੀਮ ਕੋਰਟ ਵਿੱਚ ਫੈਲ ਰਿਹਾ ਹੈ। ਖ਼ਬਰਾਂ ਮੁਤਾਬਕ ਸੁਪਰੀਮ ਕੋਰਟ ਦੇ 50 ਪ੍ਰਤੀਸ਼ਤ ਤੋਂ ਵੱਧ ਕਰਮਚਾਰੀ ਹੁਣ ਤੱਕ ਕੋਰੋਨਵਾਇਰਸ ਨਾਲ ਜੂਝ ਰਹੇ ਹਨ। ਸੁਪਰੀਮ ਕੋਰਟ ਦੇ ਸਾਰੇ ਜੱਜ ਵੀਡੀਓ ਕਾਨਫਰੰਸਿੰਗ ਰਾਹੀਂ ਆਪਣੀ ਰਿਹਾਇਸ਼ ਤੋਂ ਸੁਣਵਾਈ ਕਰ ਰਹੇ ਹਨ।