Punjab

ਡੇਰਾਬੱਸੀ ‘ਚ ਇਮਾਰਤ ਡਿੱਗਣ ਨਾਲ 4 ਲੋਕਾਂ ਦੀ ਮੌਤ, ਮਲਬੇ ਹੇਠਾਂ ਦੱਬੇ ਕਈ ਲੋਕ

‘ਦ ਖ਼ਾਲਸ ਬਿਊਰੋ:- ਮੁਹਾਲੀ ਜ਼ਿਲ੍ਹੇ ਦੇ ਇਲਾਕੇ ਡੇਰਾਬੱਸੀ ਵਿੱਚ ਪੁਰਾਣੀ ਅਨਾਜ਼ ਮੰਡੀ ‘ਚ ਉਸਾਰੀ ਅਧੀਨ ਇੱਕ ਇਮਾਰਤ ਦੇ ਢਹਿ ਢੇਰੀ ਹੋ ਜਾਣ ਨਾਲ ਦਰਦਨਾਕ ਹਾਦਸਾ ਵਾਪਰ ਗਿਆ ਹੈ। ਦੁਕਾਨਾਂ ਦਾ ਲੈਂਟਰ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਮੌਕੇ ‘ਤੇ ਫਿਲਹਾਲ ਰਾਹਤ ਅਤੇ ਬਚਾਅ ਕਾਰਜ ਚੱਲ ਰਹੇ ਹਨ। ਇਸ ਤੋਂ ਇਲਾਵਾ ਮਲਬੇ ਹੇਠਾਂ ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ।

ਜਾਣਕਾਰੀ ਮੁਤਾਬਕ ਇਮਾਰਤ ਡਿੱਗਣ ਦੀ ਸੂਚਨਾ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਦੇ ਦਿੱਤੀ ਗਈ ਹੈ, ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਅਤੇ ਫਾਇਰ ਬ੍ਰਿਗੇਡ ਵੱਲੋਂ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ ਜਾਰੀ ਹਨ।