India

ਪੂਰੇ ਦੇਸ਼ ‘ਚ 21 ਦਿਨਾਂ ਦਾ ਕਰਫਿਊ

ਚੰਡੀਗੜ੍ਹ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਭਾਰਤ ਦੇ ਹਰ ਨਾਗਰਿਕ ਨੂੰ ਬਚਾਉਣ ਲਈ ਅੱਜ ਰਾਤ 12 ਵਜੇ ਤੋਂ ਪੂਰੇ ਦੇਸ਼ ‘ਚ 21 ਦਿਨਾਂ ਦੇ ਕਰਫਿਊ ਦਾ ਐਲਾਨ ਕੀਤਾ ਗਿਆ ਹੈ। ਤਿੰਨ ਹਫ਼ਤਿਆਂ ਲਈ ਇਹ ਲਾਕਡਾਊਨ ਲਾਗੂ ਰਹੇਗਾ। ਦੇਸ਼ ਦੇ ਹਰ ਰਾਜ,ਕੇਂਦਰ ਸ਼ਾਸਿਤ ਪ੍ਰਦੇਸ਼, ਜ਼ਿਲ੍ਹੇ,ਪਿੰਡ ਨੂੰ ਪੂਰੀ ਤਰ੍ਹਾਂ ਲਾਕਡਾਊਨ ਕੀਤਾ ਜਾ ਰਿਹਾ ਹੈ। ਮੋਦੀ ਨੇ ਕਿਹਾ ਕਿ ਦੇਸ਼ ਦੇ ਲੋਕਾਂ ਨੂੰ ਬਚਾਉਣ ਲਈ ਇਹ ਫੈਸਲਾ ਜ਼ਰੂਰੀ ਹੈ। ਕਿਸੇ ਦਾ ਵੀ ਘਰੋਂ ਬਾਹਰ ਨਿਕਲਣਾ ਪੂਰੀ ਤਰ੍ਹਾਂ ਬੰਦ ਕੀਤਾ ਗਿਆ ਹੈ। ਮੋਦੀ ਨੇ ਕਿਹਾ ਕਿ ਕੋਰੋਨਾਵਾਇਰਸ ਦੀ ਸੰਕਰਮਣ ਸਰਕਲ ਨੂੰ ਤੋੜਨ ਲਈ ਘੱਟ ਤੋਂ ਘੱਟ 21 ਦਿਨਾਂ ਦਾ ਸਮਾਂ ਬਹੁਤ ਅਹਿਮ ਹੈ। ਜੇ ਇਹ 21 ਦਿਨ ਨਾ ਸੰਭਾਲੇ ਗਏ ਤਾਂ ਇਹ ਦੇਸ਼ 21 ਸਾਲ ਪਿੱਛੇ ਚਲਾ ਜਾਵੇਗਾ।

ਨਰਿੰਦਰ ਮੋਦੀ ਨੇ ਆਪਣੇ ਸੰਬੋਧਨ ਵਿੱਚ ਕੋਰੋਨਾ ਦਾ ਇੱਕ ਪੋਸਟਰ ਫੜ ਕੇ ਲੋਕਾਂ ਨੂੰ ਦੱਸਿਆ ਕਿ ਕੋਈ ਰੋਡ ‘ਤੇ ਨਾ ਨਿਕਲੇ। ਮੋਦੀ ਨੇ ਕਿਹਾ ਕਿ ਵੱਡੇ-ਵੱਡੇ ਵਿਕਸਤ ਦੇਸ਼ਾਂ ਨੂੰ ਵੀ ਮਹਾਂਮਾਰੀ ਨੇ ਬੇਵੱਸ ਕਰਕੇ ਰੱਖ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਜ਼ਰੂਰੀ ਚੀਜ਼ਾਂ ਘਰੋ-ਘਰੀ ਪਹੁੰਚਾਉਣ ਲਈ ਪ੍ਰਬੰਧ ਕਰ ਰਹੀ ਹੈ।