Punjab

ਰੱਖੜੀ ਮੌਕੇ ਦੁਕਾਨਦਾਰ ਸਮਾਨ ਖਰੀਦਣ ਵਾਲਿਆਂ ਨੂੰ ਮੁਫ਼ਤ ਮਾਸਕ ਦੇਣ,CM ਕੈਪਟਨ ਅਮਰਿੰਦਰ ਸਿੰਘ ਨੇ ਦਿੱਤੇ ਆਦੇਸ਼

‘ਦ ਖ਼ਾਲਸ ਬਿਊਰੋ:- ਰੱਖੜੀ ਦੇ ਤਿਉਹਾਰ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਿਠਾਈ ਵਾਲੇ ਦੁਕਾਨਦਾਰਾਂ ਅਤੇ ਹੋਰਾਂ ਦੁਕਾਨਦਾਰਾਂ ਨੂੰ ਸਲਾਹ ਦਿੱਤੀ ਹੈ ਕਿ ਉਹ  ਦੁਕਾਨਾਂ ‘ਤੇ ਆਉਣ ਵਾਲੇ ਹਰ ਵਿਅਕਤੀ ਨੂੰ ਮੁਫਤ ਮਾਸਕ ਜ਼ਰੂਰ ਦੇਣ।

 

ਇਸ ਸਬੰਧੀ ਜਾਣਕਾਰੀ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਆਪਣੇ ਟਵਿਟਰ ਅਕਾਊਂਟ ਦੇ ਜ਼ਰੀਏ ਦਿੱਤੀ ਹੈ। ਰੱਖੜੀ ਤੋਂ ਇੱਕ ਦਿਨ ਪਹਿਲਾਂ 2 ਤਰੀਕ ਦਿਨ ਐਤਵਾਰ ਨੂੰ ਕੈਪਟਨ ਨੇ 2 ਦਿਨਾਂ ਲਈ ਬਾਜ਼ਾਰ ਖੋਲਣ ਦਾ ਐਲਾਨ ਪਹਿਲਾਂ ਹੀ ਕਰ ਦਿੱਤਾ ਸੀ।