Punjab

ਹਾਈਕੋਰਟ ਕੋਲੋਂ ਮੂੰਹ ਦੀ ਖਾ ਕੇ ਸੈਣੀ ਪਹੁੰਚਿਆ ਸਰਬਉੱਚ ਅਦਾਲਤ, ਅਗਾਊਂ ਜ਼ਮਾਨਤ ਪਟੀਸ਼ਨ ਕੀਤੀ ਦਾਇਰ

‘ਦ ਖ਼ਾਲਸ ਬਿਊਰੋ:- ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਅਗਾਊਂ ਜ਼ਮਾਨਤ ਅਰਜ਼ੀ ਰੱਦ ਹੋਣ ਮਗਰੋਂ ਸਰਬਉੱਚ ਅਦਾਲਤ ਪਹੁੰਚ ਗਏ ਹਨ।  ਸੈਣੀ ਨੇ ਆਪਣੇ ਵਕੀਲ ਰਾਹੀਂ ਅੱਜ ਸਰਬਉੱਚ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਹੈ। ਇਸ ਅਰਜ਼ੀ ਉੱਪਰ ਸੋਮਵਾਰ ਨੂੰ ਸੁਣਵਾਈ ਹੋਣ ਦੀ ਉਮੀਦ ਹੈ।

ਹਾਈਕੋਰਟ ਵੱਲੋਂ ਅਗਾਊਂ ਜ਼ਮਾਨਤ ਅਰਜ਼ੀ ਰੱਦ ਹੋਣ ਮਗਰੋਂ ਸੈਣੀ ਲਾਪਤਾ ਹੈ। ਉਸ ਦੀ ਗ੍ਰਿਫਤਾਰੀ ਲਈ ਪੁਲਿਸ ਕਈ ਰਾਜਾਂ ਵਿੱਚ ਛਾਪੇਮਾਰੀ ਕਰ ਰਹੀ ਹੈ।

ਸੁਮੇਧ ਸੈਣੀ ਸਾਬਕਾ ਆਈਏਐੱਸ ਅਧਿਕਾਰੀ ਦੇ ਬੇਟੇ ਅਤੇ ਸਿਟਕੋ ਦੇ ਜੂਨੀਅਰ ਇੰਜਨੀਅਰ (JE) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ।