‘ਦ ਖ਼ਾਲਸ ਬਿਊਰੋ:- ਮਨਰੇਗਾ ਨੂੰ ਲੈ ਕੇ ਪੰਜਾਬ ਅੰਦਰ ਸਿਆਸਤ ਪੂਰੀ ਤਰ੍ਹਾਂ ਭਖੀ ਹੋਈ ਹੈ। ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਇੱਕ ਦੂਸਰੇ ‘ਤੇ ਬਿਆਨਬਾਜੀ ਕਰ ਰਹੇ ਹਨ। ਹੁਣ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਪ੍ਰਧਾਨ ਸੁਖਬੀਰ ਬਾਦਲ ਦੇ ਘਪਲੇ ਦੇ ਇਲਜ਼ਾਮਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਮਨਰੇਗਾ ਵਿੱਚ 1000 ਕਰੋੜ ਦਾ ਘਪਲਾ ਕਿਵੇਂ ਹੋ ਸਕਦਾ ਹੈ ਜਦਕਿ ਫੰਡ 800 ਕਰੋੜ ਰੁਪਏ ਆਏ ਸਨ। ਸੁਖਬੀਰ ਸਿੰਘ ਬਾਦਲ ਵੱਲੋਂ ਲਾਏ ਇਲਜ਼ਾਮ ਬੇਬੁਨਿਆਦ ਹਨ।

ਬਾਜਵਾ ਨੇ ਕਿਹਾ ਕਿ ਪੰਜਾਬ ਵਿੱਚ ਮਨਰੇਗਾ ਦਾ ਕੰਮ ਜ਼ੋਰਾਂ-ਸ਼ੋਰਾਂ ‘ਤੇ ਚੱਲ ਰਿਹਾ ਹੈ ਇਸ ਲਈ ਬਾਦਲ ਘਬਰਾ ਚੁੱਕੇ ਹਨ। ਸੁਖਬੀਰ ਅਤੇ ਹਰਸਿਮਰਤ ਪੰਜਾਬ ‘ਚ ਚੱਲ ਰਹੇ ਮਨਰੇਗਾ ਦੇ ਕੰਮ ਨੂੰ ਰੋਕਣ ਦੇ ਲਈ ਕੇਂਦਰ ‘ਚ ਪੂਰਾ ਜ਼ੋਰ ਲਗਾ ਰਹੇ ਹਨ।

20 ਅਗਸਤ ਨੂੰ ਸ਼੍ਰੋ.ਅ.ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਦੇ ਵਿਧਾਇਕਾਂ ‘ਤੇ ਸੂਬਾ ਸਰਕਾਰ ਨਾਲ ਮਿਲੀ ਭੁਗਤ ਨਾਲ ਮਨਰੇਗਾ ‘ਚ 1000 ਕਰੋੜ ਰੁਪਏ ਦੇ ਫੰਡਾਂ ਦੇ ਘੁਟਾਲੇ ਕਰਨ ਦੇ ਇਲਜ਼ਾਮ ਲਾਏ ਸਨ। ਬਾਦਲ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਤੋਂ ਮੰਗ ਕੀਤੀ ਹੈ ਕਿ ਇਸ ਘੁਟਾਲੇ ਦੀ ਜਾਂਚ CBI ਤੋਂ ਕਰਵਾਈ ਜਾਵੇ, ਤਾਂ ਜੋ ਇਸ ਘੁਟਾਲੇ ਦੇ ਅਸਲ ਦੋਸ਼ੀ ਸਾਹਮਣੇ ਆ ਸਕਣ।

Leave a Reply

Your email address will not be published. Required fields are marked *