India

ਫਰਾਂਸ ਤੋਂ ਖ਼ਰੀਦੇ 5 ਰਾਫੇਲ ਲੜਾਕੂ ਜਹਾਜ਼ ਪਹੁੰਚੇ ਭਾਰਤ, ਹਵਾਈ ਸੈਨਾ ਨੇ ਕੀਤਾ ਸ਼ਾਨਦਾਰ ਸਵਾਗਤ

‘ਦ ਖ਼ਾਲਸ ਬਿਊਰੋ:- ਫਰਾਂਸ ਤੋਂ ਉਡਾਣ ਭਰਨ ਤੋਂ ਬਾਅਦ ਸ਼ਕਤੀਸ਼ਾਲੀ ਪੰਜ ਰਾਫੇਲ ਲੜਾਕੂ ਜਹਾਜ਼ ਅੰਬਾਲਾ ਏਅਰਬੇਸ ‘ਤੇ ਪਹੁੰਚ ਗਏ ਹਨ। ਇਨ੍ਹਾਂ ਜਹਾਜ਼ਾਂ ਨੇ ਅੰਬਾਲਾ ਏਅਰਬੇਸ ‘ਤੇ ਲੈਡਿੰਗ ਕਰ ਦਿੱਤੀ ਹੈ। ਏਅਰਬੇਸ ਪਹੁੰਚਣ ‘ਤੇ ਇਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ ਹੈ। ਇਸ ਨਾਲ ਭਾਰਤੀ ਹਵਾਈ ਸੈਨਾ ਦੀ ਤਾਕਤ ਵੱਧ ਗਈ ਹੈ।

ਇਨ੍ਹਾਂ ਹਵਾਈ ਜਹਾਜ਼ਾਂ ਦੇ ਭਾਰਤੀ ਹਵਾਈ ਬਾਰਡਰ ਵਿੱਚ ਦਾਖਲ ਹੋਣ ਤੋਂ ਬਾਅਦ ਰੱਖਿਆ ਮੰਤਰਾਲੇ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਭਾਰਤੀ ਹਵਾਈ ਸੈਨਾ ਨੇ ਵੀ ਟਵੀਟ ਕਰਕੇ ਇਨ੍ਹਾਂ ਰਾਫੇਲ ਜਹਾਜ਼ਾਂ ਦਾ ਸਵਾਗਤ ਕੀਤਾ ਹੈ।

ਇਹ ਜਹਾਜ਼ ਭਾਰਤ ਅਤੇ ਚੀਨ ਦੀ ਸਰਹੱਦ ‘ਤੇ ਵੱਧ ਰਹੇ ਤਣਾਅ ਅਤੇ ਬਦਲਦੇ ਵਿਸ਼ਵਵਿਆਪੀ ਸੁਰੱਖਿਆ ਵਿੱਚ ਭਾਰਤ ਲਈ ਬਹੁਤ ਮਹੱਤਵਪੂਰਨ ਸਾਬਿਤ ਹੋਣਗੇ। ਫਰਾਂਸ ਤੋਂ ਪ੍ਰਾਪਤ ਹੋਣ ਵਾਲੀ ਰਾਫੇਲ ਜਹਾਜ਼ਾਂ ਦੀ ਇਹ ਪਹਿਲੀ ਖੇਪ ਹੈ।

Comments are closed.