Punjab

ਜ਼ਹਿਰੀਲੀ ਸ਼ਰਾਬ ਪੀਣ ਨਾਲ 9 ਲੋਕਾਂ ਦੀ ਮੌਤ, ਇਲਾਕੇ ਦਾ SHO ਸਸਪੈਂਡ

 

‘ਦ ਖ਼ਾਲਸ ਬਿਊਰੋ: ਅੰਮ੍ਰਿਤਸਰ ਦੇ ਪਿੰਡ ਮੂਛਲ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 9 ਲੋਕਾਂ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਇਸ ਮਾਮਲੇ ਸਬੰਧੀ ਪ੍ਰਸ਼ਾਸ਼ਨ ਨੇ ਕਾਰਵਾਈ ਕਰਦਿਆ ਪਿੰਡ ਦੇ ਕਈ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਅਤੇ  ਇਲਾਕੇ ਦੇ SHO ਨੂੰ ਵੀ ਸਸਪੈਂਡ ਕਰ ਦਿੱਤਾ ਗਿਆ ਹੈ। ਸਸਪੈਂਡ ਕੀਤੇ SHO ਵੱਲੋਂ ਦੋਸ਼ੀਆਂ ਦਾ ਪੱਖਪਾਤ ਕੀਤਾ ਜਾ ਰਿਹਾ ਸੀ ਜਿਸ ਕਾਰਨ ਉਸ ਨੂੰ ਸਸਪੈਂਡ ਕਰ ਦਿੱਤਾ ਗਿਆ। ਘਟਨਾ ਤੋਂ ਬਾਅਦ ਇਸ ਮਾਮਲੇ ਦੀ ਜਾਂਚ ਲਈ SIT ਦੀ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕਰ ਦਿੱਤਾ ਗਿਆ ਹੈ।

 

ਪਿੰਡ ਵਾਸੀਆਂ ਮੁਤਾਬਿਕ, ਪਿਛਲੇ ਕਈ ਦਿਨਾਂ ਤੋਂ ਪਿੰਡ ਵਿੱਚ ਗੈਰ-ਕਾਨੂੰਨੀ ਢੰਗ ਨਾਲ ਸ਼ਰਾਬ ਦਾ ਧੰਦਾ ਚੱਲ ਰਿਹਾ ਸੀ ਜਿਸ ਦੇ ਖਿਲਾਫ ਉਨ੍ਹਾਂ ਕਈ ਵਾਰੀ ਸ਼ਿਕਾਇਤ ਵੀ ਕੀਤੀ ਸੀ ਪਰ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਇਸ ਮਾਮਲੇ ਸਬੰਧੀ ਪਹਿਲਾਂ ਕੋਈ ਕਾਰਵਾਈ ਨਹੀਂ ਕੀਤੀ ਗਈ ਸੀ।