Punjab

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ‘ਤੇ ਪਾਕਿਸਤਾਨ ਜਾਵੇਗਾ SGPC ਦਾ ਜੱਥਾ

‘ਦ ਖ਼ਾਲਸ ਬਿਊਰੋ :- SGPC ਵੱਲੋਂ ਸਿੱਖ ਸ਼ਰਧਾਲੂਆਂ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਪਾਸਪੋਰਟ ਮੰਗੇ ਗਏ ਹਨ। ਸ਼ਰਧਾਲੂਆਂ ਨੂੰ 18 ਅਕਤੂਬਰ ਤੱਕ ਪਾਸਪੋਰਟ SGPC ਦੇ ਦਫ਼ਤਰ ਜਮਾਂ ਕਰਵਾਉਣ ਲਈ ਕਿਹਾ ਗਿਆ। ਇਸ ਦੇ ਨਾਲ ਸ਼ਰਧਾਲੂਆਂ ਨੂੰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਿਫਾਰਸ਼ ਦੇ ਨਾਲ ਪਛਾਣ ਪੱਤਰ ਵੀ ਦੇਣਾ ਹੋਵੇਗਾ। ਪਛਾਣ ਪੱਤਰ ਲਈ ਆਧਾਰ ਕਾਰਡ, ਵੋਟਰ ਕਾਰਡ ਜਾਂ ਰਾਸ਼ਨ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਤਿੰਨ ਪਾਸਪੋਰਟ ਸਾਈਜ਼ ਰੰਗਦਾਰ ਫ਼ੋਟੋਆਂ ਵੀ ਜਮ੍ਹਾਂ ਕਰਵਾਉਣੀਆਂ ਲਾਜ਼ਮੀ ਹਨ।

ਕੋਰੋਨਾ ਵਾਇਰਸ ਦੀ ਵਜ੍ਹਾਂ ਕਰ ਕੇ ਲਗਾਏ ਗਏ ਲਾਕਡਾਊਨ ਕਾਰਨ ਪੂਰੇ ਵਿਸ਼ਵ ਭਰ ‘ਚ ਸਥਿਤ ਹਰ ਤਰ੍ਹਾਂ ਦੀ ਥਾਵਾਂ ਨੂੰ ਬੰਦ ਕਰ ਦਿੱਤਾ ਗਿਆ ਸੀ, ਫਿਰ ਭਾਂਵੇ ਉਹ ਕੋਈ ਮੰਦਰ ਜਾ ਮਸਜਿਦ ਕਿਉਂ ਹੋਵੇ। ਕੁੱਝ ਅਜੀਹਾ ਹੀ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨਾਂ ‘ਤੇ ਵੀ ਰੋਕ ਲੱਗੀ ਸੀ, ਪਰ ਕੋਵਿਡ ਦੇ ਸੁਧਰੇ ਹਾਲਾਤਾਂ ਤੇ ਅਨਲਾਕ ਦੀ ਪ੍ਰਕੀਰਿਆ ਦੇ ਚਲਦਿਆਂ SGPC ਨੇ ਸਾਫ਼ ਕਰ ਦਿੱਤਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551 ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਜਾਵੇਗਾ।

27 ਨਵੰਬਰ ਨੂੰ ਜੱਥਾ ਪਾਕਿਸਤਾਨ ਲਈ ਰਵਾਨਾ ਹੋਵੇਗਾ, 30 ਨਵੰਬਰ ਨੂੰ ਨਨਕਾਣਾ ਸਾਹਿਬ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾਵੇਗਾ, ਉਧਰ ਪਾਕਿਸਤਾਨ ਸਰਕਾਰ ਨੇ ਸ੍ਰੀ ਕਰਤਾਰਪੁਰ ਸਾਹਿਬ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਤਿਆਰੀਆ ਸ਼ੁਰੂ ਕਰ ਦਿੱਤੀਆਂ ਹਨ, ਪਾਕਿਸਤਾਨ ਸਰਕਾਰ ਨੇ ਲਾਂਘਾ ਖੌਲਣ ਦੇ ਲਈ ਭਾਰਤ ਸਰਕਾਰ ਨੂੰ ਸੱਦਾ ਦਿੱਤਾ ਹੈ ਪਰ ਹੁਣ ਤੱਕ ਭਾਰਤ ਵੱਲੋਂ ਇਸ ‘ਤੇ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ ਉਮੀਦ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਤੋਂ ਪਹਿਲਾਂ ਭਾਰਤ ਸਰਕਾਰ ਇਸ ‘ਤੇ ਫ਼ੈਸਲਾ ਲੈ ਲਵੇਗੀ।