Punjab

‘ਆਪ’ ਦਾ ਚੰਡੀਗੜ੍ਹ ‘ਚ ਘਮਸਾਣ, ਕਿਸਾਨਾਂ ਨੂੰ ਦਲਾਲ ਕਹਿਣ ਵਾਲਾ ਜੇ.ਪੀ.ਨੱਡਾ ਮੁਆਫੀ ਮੰਗੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਪ੍ਰਧਾਨ ਜੇ.ਪੀ.ਨੱਡਾ ਦੇ ਬਿਆਨਾਂ ‘ਤੇ ਸਿਆਸਤ ਗਰਮਾ ਗਈ ਹੈ। ਭਾਜਪਾ ਦੇ ਖਿਲਾਫ ਪੰਜਾਬ ਆਮ ਆਦਮੀ ਪਾਰਟੀ ਨੇ ਮੋਰਚਾ ਖੋਲ੍ਹਿਆ ਹੋਇਆ ਹੈ। ਆਪ ਨੇ ਚੰਡੀਗੜ੍ਹ ਵਿੱਚ ਬੀਜੇਪੀ ਦੇ ਦਫਤਰ ਦਾ ਘਿਰਾਉ ਕੀਤਾ ਹੈ। ਜਾਣਕਾਰੀ ਮੁਤਾਬਕ ਦਫਤਰ ਦੇ ਅਧਿਕਾਰੀ ਦਫਤਰ ਛੱਡ ਕੇ ਭੱਜ ਗਏ ਹਨ।

ਇਹ ਪ੍ਰਦਰਸ਼ਨ ਬਰਨਾਲਾ ਦੇ ਵਿਧਾਇਕ ਮੀਤ ਹੇਅਰ ਦੀ ਅਗਵਾਈ ਵਿੱਚ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਆਪਣੇ ਸੰਘਰਸ਼ ਲਈ ਲੜ ਰਹੇ ਕਿਸਾਨਾਂ ਨੂੰ ਦਲਾਲ ਕਹਿਣਾ ਬਹੁਤ ਸ਼ਰਮਨਾਕ ਹੈ ਅਤੇ ਉਨ੍ਹਾਂ ਦਾ ਅਪਮਾਨ ਹੈ। ਜਿੰਨਾਂ ਚਿਰ ਇਹ ਲੀਡਰ ਪੰਜਾਬ ਦੇ ਕਿਸਾਨਾਂ ਤੋਂ ਮੁਆਫੀ ਨਹੀਂ ਮੰਗਦੇ, ਅਸੀਂ ਉਨ੍ਹਾਂ ਚਿਰ ਇੱਥੇ ਸੰਘਰਸ਼ ਜਾਰੀ ਰੱਖਾਂਗੇ’।

ਇਸ ਦੌਰਾਨ ਬੀਜੇਪੀ ਵਰਕਰ ਵੀ ਆਪਣੇ ਝੰਡੇ ਲੈ ਕੇ ਪ੍ਰਦਰਸ਼ਨ ਵਿੱਚ ਪਹੁੰਚ ਗਏ ਹਨ ਅਤੇ ਦੋਵਾਂ ਧਿਰਾਂ ਵਿਚਾਲੇ ਧੱਕਾ-ਮੁੱਕੀ ਹੋਈ। ਚੰਡੀਗੜ੍ਹ ਪੁਲਿਸ ਵੱਲੋਂ ਆਪ ਵਰਕਰਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਪਾਣੀ ਦੀਆਂ ਬੁਛਾੜਾਂ ਛੱਡੀਆਂ ਗਈਆਂ ਅਤੇ ਲਾਠੀਚਾਰਜ ਕੀਤਾ ਗਿਆ। ਇਸ ਧੱਕਾ-ਮੁੱਕੀ ਦੌਰਾਨ ਕਈ ਵਰਕਰਾਂ ਦੀਆਂ ਦਸਤਾਰਾਂ ਵੀ ਉੱਤਰ ਗਈਆਂ ਸਨ। ਪੁਲਿਸ ਵਿਧਾਇਕ ਮੀਤ ਹੇਅਰ ਨੂੰ ਗ੍ਰਿਫਤਾਰ ਕਰਕੇ ਥਾਣੇ ਲੈ ਗਈ ਹੈ।