Punjab

ਮੀਂਹ ਦੇ ਪਾਣੀ ਕਾਰਨ ਸਕੂਲ ਬੱਸ ਨਾਲ ਵਾਪਰਿਆ ਹਾਦ ਸਾ

ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਹਟ-ਹਟ ਕੇ ਮੀਂਹ ਪੈ ਰਿਹਾ ਹੈ। ਮੀਂਹ ਕਾਰਨ ਸੜਕਾਂ ਉੱਤੇ ਇਕੱਠੇ ਹੋਏ ਪਾਣੀ ਨਾਲ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜ਼ੀਰਕਪੁਰ ‘ਚ ਭਾਰੀ ਮੀਂਹ ਕਾਰਨ ਸੜਕਾਂ ‘ਤੇ ਪਾਣੀ ਭਰ ਗਿਆ ਹੈ। ਸੜਕਾਂ ਉੱਤੇ ਮੀਂਹ ਦਾ ਪਾਣੀ ਜਮ੍ਹਾ ਹੋਣ ਕਰਕੇ ਇੱਕ ਸਕੂਲ ਬੱਸ ਸੜਕ ਵਿੱਚ ਹੋਏ ਟੋਏ ‘ਚ ਡਿੱਗ ਗਈ। ਸਮਾਂ ਰਹਿੰਦਿਆਂ ਬੱਸ ਵਿਚ ਸਵਾਰ ਸਾਰੇ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ।

ਜਾਣਕਾਰੀ ਮੁਤਾਬਕ ਜ਼ੀਰਕਪੁਰ ਨੇੜਲੇ ਪਿੰਡ ਭਬਾਤ ਵਿਚ ਬਰਸਾਤੀ ਪਾਣੀ ਨਾਲ ਭਰੇ ਨਾਲੇ ‘ਚ ਇਕ ਸਕੂਲੀ ਬੱਸ ਟੇਢੀ ਹੋ ਗਈ ਪਰ ਕਿਸੇ ਤਰ੍ਹਾਂ ਦਾ ਵੀ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਸੜਕ ‘ਤੇ ਮੀਂਹ ਦਾ ਪਾਣੀ ਭਰਿਆ ਹੋਣ ਕਰਕੇ ਪੰਚਕੂਲਾ ਦੇ ਇਕ ਨਿੱਜੀ ਸਕੂਲ ਦੀ ਬੱਸ ਦਾ ਸੰਤੁਲਨ ਵਿਗੜ ਗਿਆ ਅਤੇ ਬੱਸ ਨਾਲੇ ‘ਚ ਧੱਸ ਗਈ।

ਬੱਸ ‘ਚ 16 ਦੇ ਕਰੀਬ ਬੱਚੇ ਸਵਾਰ ਦੱਸੇ ਜਾ ਰਹੇ ਹਨ। ਜਦੋਂ ਡਰਾਈਵਰ ਸਾਹਮਣੇ ਤੋਂ ਆ ਰਹੀ ਦੂਜੀ ਸਕੂਲੀ ਬੱਸ ਨੂੰ ਸਾਈਡ ਦੇਣ ਲੱਗਾ ਤਾਂ ਸੜਕ ਦੇ ਖੱਬੇ ਪਾਸੇ ਬਣੇ ਨਾਲੇ ਵਿਚ ਧੱਸ ਗਈ। ਸਥਾਨਕ ਲੋਕਾਂ ਨੇ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਅਤੇ ਦੂਜੀ ਬੱਸ ਰਾਹੀਂ ਬੱਚਿਆਂ ਨੂੰ ਸਕੂਲ ਭੇਜਿਆ।