‘ਦ ਖ਼ਾਲਸ ਬਿਊਰੋ:- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਦਾਦੂਵਾਲ ਨੂੰ 10 ਨਵੰਬਰ, 2015 ਨੂੰ ਸਰਬੱਤ ਖ਼ਾਲਸਾ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਜੀ ਦਾ ਮੁਤਵਾਜ਼ੀ ਜਥੇਦਾਰ ਥਾਪਿਆ ਗਿਆ ਸੀ।

13 ਅਗਸਤ,2020 ਨੂੰ ਬਲਜੀਤ ਸਿੰਘ ਦਾਦੂਵਾਲ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ। ਇਸ ਤੋਂ ਬਾਅਦ ਉਨ੍ਹਾਂ ਨੇ ਮੁਤਵਾਜ਼ੀ ਜਥੇਦਾਰ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਹਾਊਸ ਵੱਲੋਂ 13 ਜੁਲਾਈ, 2020 ਨੂੰ ਦਾਦੂਵਾਲ ਨੂੰ ਸਰਬਸੰਮਤੀ ਨਾਲ ਕਮੇਟੀ ਦਾ ਕਾਰਜਕਾਰੀ ਪ੍ਰਧਾਨ ਚੁਣਿਆ ਗਿਆ ਸੀ ਤੇ ਬਾਅਦ ‘ਚ ਪੱਕਾ ਕਰ ਦਿੱਤਾ ਗਿਆ।

 

ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਤਖ਼ਤ ਸ਼੍ਰੀ ਦਮਦਮਾ ਸਾਹਿਬ ਜੀ ਦਾ ਜਥੇਦਾਰ ਥਾਪਿਆ ਗਿਆ ਜੋ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਦਾ ਅਹੁਦਾ ਵੀ ਸੰਭਾਲ ਰਹੇ ਹਨ।

Leave a Reply

Your email address will not be published. Required fields are marked *