Punjab

ਖੇਤੀ ਕਾਨੂੰਨ ਤੋਂ ਬਾਅਦ ਕੇਂਦਰ ਸਰਕਾਰ ਪੰਜਾਬ ‘ਚ ਲਗਾ ਸਕਦੀ ਹੈ ਰਾਸ਼ਟਰਪਤੀ ਸ਼ਾਸਨ

‘ਦ ਖ਼ਾਲਸ ਬਿਊਰੋ :- ਪੰਜਾਬ ਸਰਕਾਰ 19 ਅਕਤੂਬਰ ਨੂੰ ਵਿਧਾਨਸਭਾ ਦੇ ਸਪੈਸ਼ਲ ਸੈਸ਼ਨ ਵਿੱਚ ਕੇਂਦਰ ਦੇ ਖੇਤੀ ਕਾਨੂੰਨ ਖ਼ਿਲਾਫ਼ ਵੱਡਾ ਫ਼ੈਸਲਾ ਕਰਨ ਜਾ ਰਹੀ ਹੈ। ਜਿਸ ‘ਤੇ ਕਾਂਗਰਸ ਦੇ ਇੱਕ ਵਿਧਾਇਕ ਨੇ ਇਸ ਮਾਮਲੇ ‘ਤੇ ਵੱਡਾ ਬਿਆਨ ਦਿੱਤਾ ਹੈ। ਮੋਗਾ ਤੋਂ ਕਾਂਗਰਸੀ ਵਿਧਾਇਕ ਹਰਜੋਤ ਕਮਲ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਖੇਤੀ ਕਾਨੂੰਨ ਨੂੰ ਲੈਕੇ ਕਿਸੇ ਵੀ ਹੱਦ ਤੱਕ ਜਾ ਸਕਦੀ ਹੈ। ਉਨ੍ਹਾਂ ਕਿਹਾ ਕੇਂਦਰ ਸਰਕਾਰ ਪੰਜਾਬ ਵਿੱਚ ਰਾਸ਼ਟਰਪਤੀ ਸ਼ਾਸਨ ਵੀ ਲੱਗਾ ਸਕਦੀ ਹੈ।

ਕਾਂਗਰਸੀ ਵਿਧਾਇਕ ਹਰਜੋਤ ਕਮਲ ਨੇ ਕਿਹਾ ਕਿ ਪੰਜਾਬ ਵਿੱਚ ਰਾਸ਼ਟਰਪਤੀ ਸ਼ਾਸਨ ਲਗਾਉਣ ਨੂੰ ਲੈ ਕੇ ਉਹ ਹਵਾ ਵਿੱਚ ਗੱਲ ਨਹੀਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦਾ ਬੀਜੇਪੀ ਦਾ ਵਤੀਰਾਂ ਰਿਹਾ ਹੈ ਉਸ ਤੋਂ ਸਾਫ਼ ਹੈ ਕਿ ਕੇਂਦਰ ਸਰਕਾਰ ਸੂਬੇ ਵਿੱਚ ਰਾਸ਼ਟਰਪਤੀ ਸ਼ਾਸਨ ਲਾਗੂ ਕਰ ਸਕਦੀ ਹੈ, ਪਰ ਪੰਜਾਬ ਸਰਕਾਰ ਖੇਤੀ ਕਾਨੂੰਨ ‘ਤੇ ਪੰਜਾਬ ਦੇ ਕਿਸਾਨਾਂ ਨਾਲ ਖੜੀ ਹੈ ਅਤੇ ਉਸ ਦੇ ਲਈ ਕੋਈ ਵੀ ਕੁਰਬਾਨੀ ਦੇਣ ਨੂੰ ਤਿਆਰ ਹਨ। ਹਰਜੋਤ ਕਮਲ ਨੇ ਰਾਜਪਾਲ ਵੱਲੋਂ ਅਸ਼ਵਨੀ ਸ਼ਰਮਾ ‘ਤੇ ਹੋਏ ਹਮਲੇ ਨੂੰ ਲੈ ਕੇ ਮੁੱਖ ਸਕੱਤਰ ਨੂੰ ਲਿਖੀ ਚਿੱਠੀ ‘ਤੇ ਵੀ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਜਦੋਂ ਬੀਜੇਪੀ ਦੇ ਸਾਰੇ ਆਗੂਆਂ ਨੂੰ ਪੂਰੀ ਸੁਰੱਖਿਆ ਦਿੱਤੀ ਹੋਈ ਹੈ ਤਾਂ ਉਹ ਰਾਜਪਾਲ ਨਾਲ ਮਿਲ ਕੇ ਇਸ ‘ਤੇ ਸਿਆਸਤ ਕਿਉਂ ਕਰ ਰਹੇ ਨੇ ? ਉਨ੍ਹਾਂ ਕਿਹਾ ਰਾਜਪਾਲ ਦੇ ਇਸ ਦਖ਼ਲ ਤੋਂ ਸਾਫ਼ ਹੈ ਕਿ ਕੇਂਦਰ ਸਰਕਾਰ ਨੇ ਸੂਬੇ ਵਿੱਚ ਦਖ਼ਲ ਦੇਣਾ ਸ਼ੁਰੂ ਕਰ ਰਹੀ ਹੈ