Punjab

ਖੇਤੀ ਕਾਨੂੰਨ ਮਾਮਲਾ ਅਤੇ ਪੰਜਾਬ ‘ਚ ਕਾਲੀ ਦਿਵਾਲੀ : ਕਿਸਾਨਾਂ ਨੇ ਅੰਮ੍ਰਿਤਸਰ ‘ਚ ਯਾਤਰੀ ਬੱਸਾਂ ‘ਤੇ ਲਾਏ ਕਾਲੇ ਝੰਡੇ ਅਤੇ ਪੋਸਟਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਪੰਜਾਬ ਦੇ ਮੈਂਬਰਾਂ ਨੇ ਕੇਂਦਰ ਸਰਕਾਰ ਦੇ 3 ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਅੰਮ੍ਰਿਤਸਰ ਦੇ ਅੰਤਰ-ਸੂਬਾ ਟਰਮੀਨਲ ਵਿਖੇ ਯਾਤਰੀ ਬੱਸਾਂ ‘ਤੇ ਕਾਲੇ ਝੰਡੇ ਅਤੇ ਪੋਸਟਰ ਲਗਾ ਕੇ ਕੇਂਦਰ ਸਰਕਾਰ ਦਾ ਵਿਰੋਧ ਕੀਤਾ।

ਕਿਸਾਨਾਂ ਨੇ ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਇਸ ਸਾਲ ਪੰਜਾਬ ਵਿੱਚ ਕਾਲੀ ਦੀਵਾਲੀ ਮਨਾਉਣ ਦਾ ਐਲਾਨ ਕੀਤਾ। ਕਿਸਾਨਾਂ ਨੇ ਹੱਥਾਂ ਵਿੱਚ ਪੋਸਟਰ ਅਤੇ ਕਾਲੀਆਂ ਝੰਡੀਆਂ ਫੜ੍ਹ ਕੇ ਕੇਂਦਰ ਸਰਕਾਰ ਦਾ ਵਿਰੋਧ ਕੀਤਾ।