‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਬਾਲੀਵੁੱਡ ਅਭਿਨੇਤਾ ਅਤੇ ਬਿੱਗ ਬੌਸ ਵਿੱਚ ਹਿੱਸਾ ਲੈ ਚੁੱਕੇ ਅਦਾਕਾਰ ਐਜਾਜ਼ ਖਾਨ ਨੂੰ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨਸੀਬੀ) ਨੇ ਨਸ਼ੀਲੇ ਪਦਾਰਥਾਂ ਦੇ ਕੇਸ ਵਿੱਚ ਹਿਰਾਸਤ ਵਿੱਚ ਲਿਆ ਹੈ। ਜਾਣਕਾਰੀ ਅਨੁਸਾਰ ਐੱਨਸੀਬੀ ਦੇ ਸੀਨੀਅਰ ਅਧਿਕਾਰੀ ਦੇ ਅਨੁਸਾਰ ਖਾਨ ਨੂੰ ਸ਼ਹਿਰ ਦੇ ਹਵਾਈ ਅੱਡੇ ਤੋਂ ਫੜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਖਾਨ ਦਾ ਨਾਮ ਨਸ਼ੀਲੇ ਪਦਾਰਥਾਂ ਦੇ ਤਸਕਰ ਸ਼ਾਦਾਬ ਬਟਾਟਾ ਤੋਂ ਪੁੱਛ ਪੜਤਾਲ ਦੌਰਾਨ ਸਾਹਮਣੇ ਆਇਆ ਸੀ। ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *