International

ਅਮਰੀਕਾ ‘ਚ ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਵਾਲੀ ਭਾਰਤੀ ਮੂਲ ਦੀ ਔਰਤ ਨੂੰ ਚੁਣਿਆ

‘ਦ ਖ਼ਾਲਸ ਬਿਊਰੋ :- ਅਮਰੀਕਾ ਦੀ ਡੈਮੋਕਰੇਟਿਕ ਪਾਰਟੀ ਦੇ ਰਾਸ਼ਟਰਪਤੀ ਅਹੁਦੇ ਦੇ ਲਈ ਭਾਰਤੀ ਮੂਲ ਦੀ ਸੈਨੇਟਰ ਕਮਲਾ ਹੈਰਿਸ ਨੂੰ ਚੁਣਿਆ ਗਿਆ ਹੈ। ਇਸ ਗੱਲ ਦੀ ਪੁਸ਼ਟੀ ਉਪ ਰਾਸ਼ਟਰਪਤੀ ਜੋਏ ਬਿਡੇਨ ਵੱਲੋਂ ਕੀਤੀ ਗਈ ਹੈ।

ਇਹ ਪਹਿਲਾ ਮੌਕਾ ਹੈ ਜਦੋਂ ਇੱਕ ਔਰਤ ਦੇਸ਼ ਦੀ ਕਿਸੇ ਵੱਡੀ ਪਾਰਟੀ ਦੀ ਤਰਫੋਂ ਉਪ-ਰਾਸ਼ਟਰਪਤੀ ਦੀ ਉਮੀਦਵਾਰ ਬਣੀ ਹੈ। ਜੇ ਹੈਰਿਸ ਉਪ ਰਾਸ਼ਟਰਪਤੀ ਬਣ ਜਾਂਦੀ ਹੈ ਤਾਂ ਉਹ ਅਹੁਦਾ ਸੰਭਾਲਣ ਵਾਲੀ ਅਮਰੀਕਾ ਦੀ ਪਹਿਲੀ ਔਰਤ ਤੇ ਦੇਸ਼ ਦੀ ਪਹਿਲੀ ਭਾਰਤੀ-ਅਮਰੀਕੀ ਤੇ ਅਫਰੀਕੀ ਉਪ ਰਾਸ਼ਟਰਪਤੀ ਹੋਵੇਗੀ। ਹੈਰਿਸ (55) ਦੇ ਪਿਤਾ ਅਫਰੀਕੀ ਹਨ ਤੇ ਮਾਂ ਭਾਰਤੀ ਹੈ। ਉਹ ਕੈਲੀਫੋਰਨੀਆ ਤੋਂ ਸੈਨੇਟਰ ਹੈ।