Punjab

ਪਟਿਆਲਾ ‘ਚ ਇੱਕ ਹੋਰ ਸੰਘਰਸ਼ਸ਼ੀਲ ਕਿਸਾਨ ਦੀ ਹੋਈ ਮੌਤ

‘ਦ ਖ਼ਾਲਸ ਬਿਊਰੋ:- ਪਟਿਆਲਾ ਦੇ ਪਿੰਡ ਮਹਿਮਦਪੁਰ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਗਏ ਸੱਦੇ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕਣ ਮੌਕੇ ਕਿਸਾਨ ਆਗੂ ਹਰਬੰਸ ਸਿੰਘ ਮਹਿਮਦਪੁਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ 63 ਸਾਲ ਦੇ ਸਨ ਅਤੇ ਕਿਸਾਨ ਯੂਨੀਅਨ ਸਿੱਧੂਪੁਰ ਨਾਲਾ ਜੁੜੇ ਹੋਏ ਸਨ। ਉਨ੍ਹਾਂ ਨੂੰ ਦਿਲ ਦਾ ਦੌਰਾ ਉਦੋਂ ਪਿਆ ਜਦੋਂ ਉਹ ਕਿਸਾਨਾਂ ਨੂੰ ਸੰਬੋਧਨ ਕਰਕੇ ਹਟੇ ਹੀ ਸਨ।

12 ਦਿਨਾਂ ਦੇ ਅੰਦਰ ਹੋਈ 4 ਕਿਸਾਨਾਂ ਦੀ ਮੌਤ 

10 ਅਕਤੂਬਰ ਨੂੰ ਸੰਗਰੂਰ ਦੇ ਧੂਰੀ ‘ਚ ਵੀ ਕਿਸਾਨਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ, ਜਿੱਥੇ ਇੱਕ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ ਸੀ। ਕਿਸਾਨਾਂ ਨੇ ਕਿਸਾਨ ਦੀ ਮੌਤ ਲਈ ਕੇਂਦਰ ਸਰਕਾਰ ਨੂੰ ਜਿੰਮੇਵਾਰ ਠਹਿਰਾਇਆ। ਖੇਤੀ ਕਾਨੂੰਨ ਦੀ ਵਜ੍ਹਾ ਕਰਕੇ ਹੀ ਕਿਸਾਨਾਂ ਨੂੰ ਸੰਘਰਸ਼ ਕਰਨਾ ਪੈ ਰਿਹਾ ਹੈ।

ਧੂਰੀ ‘ਚ ਵੀ ਪੈਟਰੋਲ ਪੰਪ ਦੇ ਅੱਗੇ ਧਰਨਾ ਪ੍ਰਦਰਸ਼ਨ ਚੱਲ ਰਿਹਾ ਸੀ, ਜਿਸ ‘ਚ ਸੰਗਰੂਰ ਦੇ ਪਿੰਡ ਨਾਗਰੀ ਦੇ ਕਿਸਾਨ ਮੇਘਰਾਜ ਸਿੰਘ ਦੀ ਮੌਤ ਹੋ ਗਈ ਸੀ। 5 ਅਕਤੂਬਰ ਨੂੰ ਬਰਨਾਲਾ ਦੇ ਮਹਿਲ ਕਲਾਂ ਵਿੱਚ ਖੇਤੀ ਕਾਨੂੰਨ ਦੇ ਖ਼ਿਲਾਫ਼ ਧਰਨੇ ‘ਤੇ ਬੈਠੇ ਕਿਸਾਨਾਂ ਨੂੰ ਸੰਬੋਧਿਤ ਕਰ ਰਹੇ ਕਿਸਾਨ ਆਗੂ ਜਸਪਾਲ ਸਿੰਘ ਦੀ ਮੌਤ ਹੋਈ ਸੀ। 15 ਅਕਤੂਬਰ ਨੂੰ ਬਰਨਾਲਾ ਤੋਂ ਇੱਕ ਹੋਰ ਕਿਸਾਨ ਦੀ ਮੌਤ ਦੀ ਖ਼ਬਰ ਆਈ ਸੀ।