Punjab

ਪਟਿਆਲਾ ਪੁਲਿਸ ਮੁਲਾਜ਼ਮਾਂ ਨੂੰ ਦੋ ਦਿਨ ਦੀ ਪੱਕੀ ਛੁੱਟੀ ਦਾ ਪ੍ਰਬੰਧ

‘ਦ ਖ਼ਾਲਸ ਬਿਊਰੋ:- ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ਪੁਲਿਸ ਨੂੰ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਪੁਲਿਸ ਅਧਿਕਾਰੀਆਂ ਨੂੰ ਦੋ ਦਿਨਾਂ ‘ਤੇ ਪੱਕੀ ਛੁੱਟੀ ਦੇਣ ਦਾ ਐਲਾਨ ਕੀਤਾ ਗਿਆ ਹੈ। ਪਟਿਆਲਾ ਦੇ ਨਵੇਂ ਐੱਸਐੱਸਪੀ ਵਿਕਰਮ ਜੀਤ ਦੁੱਗਲ ਨੇ ਆਜ਼ਾਦੀ ਦਿਹਾੜੇ ਮੌਕੇ ਪੁਲਿਸ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਜਨਮ ਦਿਨ ਅਤੇ ਵਿਆਹ ਵਰ੍ਹੇਗੰਢ ਮੌਕੇ ਲਾਜ਼ਮੀ ਛੁੱਟੀ ਦਿੱਤੇ ਜਾਣ ਦਾ ਤੋਹਫ਼ਾ ਦਿੱਤਾ ਹੈ।

ਐੱਸਐੱਸਪੀ ਨੇ ਕਿਹਾ ਕਿ ਇਹ ਫ਼ੈਸਲਾ ਪੁਲਿਸ ਦੇ ਕੰਮ-ਕਾਜ ’ਚ ਹੋਰ ਬਿਹਤਰੀ ਲਿਆਉਣ ਸਮੇਤ ਉਨ੍ਹਾਂ ਦੇ ਮਨੋਬਲ ਨੂੰ ਵੀ ਉੱਚਾ ਕਰੇਗਾ। ਪੁਲਿਸ ਮੁਲਾਜ਼ਮਾਂ ਵੱਲੋਂ ਅਮਨ ਕਾਨੂੰਨ ਦੀ ਬਹਾਲੀ ਤੇ ਨਾਗਰਿਕ ਸੁਰੱਖਿਆ ਲਈ ਆਮ ਡਿਊਟੀ ਸਮੇਤ ਕੋਰੋਨਾ ਮਹਾਂਮਾਰੀ ਦੌਰਾਨ ਕਰੋਨਾ ਯੋਧਿਆਂ ਵਜੋਂ ਵੀ ਤਨਦੇਹੀ ਨਾਲ ਡਿਊਟੀ ਨਿਭਾਈ ਜਾ ਰਹੀ ਹੈ।