Punjab

ਅਕਾਲੀ ਦਲ ਜੀ, ਅਬ ਪਛਤਾਏ ਕਿਆ ਹੁਏ ਜਬ ਮੋਦੀ ਚੁਗ ਗਏ ਖੇਤ – ਭਗਵੰਤ ਮਾਨ

‘ਦ ਖ਼ਾਲਸ ਬਿਊਰੋ:- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 26 ਸਤੰਬਰ ਦੀ ਰਾਤ ਨੂੰ 10 ਵਜੇ NDA ਨਾਲੋਂ ਗਠਜੋੜ ਤੋੜਨ ਦਾ ਐਲਾਨ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਖੇਤੀ ਬਿੱਲਾਂ ਦੇ ਰੋਸ ਵਜੋਂ ਭਾਜਪਾ ਨਾਲੋਂ ਨਾਤਾ ਤੋੜ ਕੇ ਭਾਵੇਂ ਲੋਕਾਂ ਦੇ ਰੋਹ ਤੋਂ ਬਚਣ ਦੀ ਕੋਸ਼ਿਸ਼ ਕੀਤੀ ਹੈ ਪਰ ਇਸ ਨੂੰ ਦੇਰੀ ਨਾਲ ਲਿਆ ਫੈਸਲਾ ਦੱਸ ਕੇ ਪੰਜਾਬ ਦੀਆਂ ਸਿਆਸੀ ਧਿਰਾਂ ਵੱਲੋਂ ਅਕਾਲੀ ਦਲ ਦੀ ਘੇਰਾਬੰਦੀ ਕੀਤੀ ਜਾ ਰਹੀ ਹੈ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਅਕਾਲੀ ਦਲ ਉੱਤੇ ਤੰਜ ਕੱਸਿਆ ਹੈ।  ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ ”ਅਕਾਲੀ ਦਲ ਜੀ, ਅਬ ਪਛਤਾਏ ਕਿਆ ਹੁਏ ਜਬ ਮੋਦੀ ਚੁਗ ਗਏ ਖੇਤ”।

ਖੇਤੀ ਬਿੱਲਾਂ ਖਿਲਾਫ ਪੰਜਾਬ ਵਿੱਚ ਰੋਹ ਭਖਿਆ ਹੋਇਆ ਹੈ। ਅਕਾਲੀ ਦਲ ਪਹਿਲਾਂ ਇਨ੍ਹਾਂ ਬਿੱਲਾਂ ਦੀ ਹਮਾਇਤ ਕਰਦਾ ਰਿਹਾ ਹੈ ਪਰ ਬਾਅਦ ਵਿੱਚ ਇਕਦਮ ਪਲਟੀ ਮਾਰ ਕੇ ਕੇਂਦਰ ਸਰਕਾਰ ਖਿਲਾਫ ਡਟ ਗਿਆ ਹੈ। ਹੁਣ ਅਕਾਲੀ ਦਲ ਵੱਲੋਂ ਫੈਸਲਾ ਲੈਣ ਵਿੱਚ ਕੀਤੀ ਦੇਰੀ ਲਈ ਅਲੋਚਨਾ ਹੋ ਰਹੀ ਹੈ।