Punjab

ਭਾਈ ਦਾਦੂਵਾਲ ਨੂੰ ਹੋਇਆ ਕਰੋਨਾ, ਸੰਪਰਕ ‘ਚ ਆਉਣ ਵਾਲੀਆਂ ਸੰਗਤਾਂ ਨੂੰ ਟੈਸਟ ਕਰਾਉਣ ਦੀ ਕੀਤੀ ਅਪੀਲ

ਦ ਖ਼ਾਲਸ ਬਿਊਰੋਂ:-  ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (HSGPC) ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਬਲਜੀਤ ਸਿੰਘ ਦਾਦੂਵਾਲ ਦੇ ਜਥੇ ਦੇ 21 ਮੈਂਬਰਾਂ ਦੀ ਰਿਪੋਰਟ ਵੀ ਕੋਰੋਨਾ ਪਾਜ਼ੀਟਿਵ ਆਈ ਹੈ। ਗੁਰਦੁਆਰਾ ਗ੍ਰੰਥਸਰ ਸਾਹਿਬ ਨੂੰ ਕੁਆਰੰਟੀਨ ਸੈਂਟਰ ਬਣਾਇਆ ਗਿਆ ਹੈ। ਬਲਜੀਤ ਸਿੰਘ ਦਾਦੂਵਾਲ ਤੇ ਉਨ੍ਹਾਂ ਦੇ ਜਥੇ ਨੂੰ ਸਿਰਸਾ ਦੇ ਗੁਰਦੁਆਰਾ ਗ੍ਰੰਥਸਰ ਸਾਹਿਬ ‘ਚ ਕੁਅਰੰਟੀਨ ਕੀਤਾ ਗਿਆ ਹੈ। ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਬਲਜੀਤ ਸਿੰਘ ਦਾਦੂਵਾਲ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਜਿਹੜੀਆਂ ਸੰਗਤਾਂ ਉਨ੍ਹਾਂ ਦੇ ਸੰਪਰਕ ‘ਚ ਆਈਆਂ ਹਨ, ਉਹ ਵੀ ਆਪਣਾ ਕੋਰੋਨਾ ਟੈਸਟ ਜ਼ਰੂਰ ਕਰਵਾਉਣ ।

ਜਾਣਕਾਰੀ ਮੁਤਾਬਕ ਉਹ 32 ਜਣਿਆਂ ਦੇ ਜਥੇ ਨਾਲ ਦਮਦਮਾ ਸਾਹਿਬ ਤੋਂ ਅੰਮ੍ਰਿਤਸਰ ਸਾਹਿਬ ਗਏ ਸਨ। ਜਦੋਂ ਉਹ ਯਾਤਰਾਂ ਤੋਂ ਵਾਪਸ ਆਏ ਤਾਂ ਉਨ੍ਹਾਂ ਨੂੰ ਬੁਖਾਰ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਕੋਰੋਨਾ ਟੈਸਟ ਕਰਵਾਇਆ ਤੇ ਉਨ੍ਹਾਂ ਦੀ ਰਿਪੋਰਟ ਪਾਜ਼ੀਟਿਵ ਆਈ।