‘ਦ ਖ਼ਾਲਸ ਬਿਊਰੋ ( ਅੰਮ੍ਰਿਤਸਰ ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸਣਯੋਗ ਹੈ ਕਿ 2016 ‘ਚ ਰਜਿੰਦਰ ਸਿੰਘ ਮਹਿਤਾ ਅੰਤ੍ਰਿਮ ਕਮੇਟੀ ਮੈਂਬਰ ਸੀ।

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਵਿੱਤਰ ਸਰੂਪਾਂ ਦੇ ਗਾਇਬ ਹੋਣ ਦੇ ਮਾਮਲੇ ‘ਚ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜਾਂਚ ਵਿੱਚ ਦੋਸ਼ੀ ਪਾਏ ਗਏ ਲੋਕਾਂ ਨੂੰ ਅੱਜ ਤਲਬ ਕੀਤਾ। ਸਾਲ 2016 ਵਿੱਚ ਅੰਤਰਿਮ ਕਮੇਟੀ ਦੇ ਅਧਿਕਾਰੀ ਪੇਸ਼ ਹੋਏ ਸੀ। ਇਸ ਤੋਂ ਬਾਅਦ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਅਨੁਸਾਰ ਧਾਰਮਿਕ ਸਜ਼ਾ ਸੁਣਾਈ ਗਈ। ਇਸ ਦੇ ਨਾਲ ਹੀ ਸੁੱਚਾ ਸਿੰਘ ਲੰਗਾਹ ਦੀ ਹਮਾਇਤ ਕਰਨ ਦੇ ਮਾਮਲੇ ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਗੁਰਿੰਦਰਪਾਲ ਸਿੰਘ ਗੋਰਾਰਤਨਾ ਸਿੰਘ ਜਾਫਰਵਾਲ ਤੇ ਪ੍ਰੋਸਰਚੰਦ ਸਿੰਘ ਨੂੰ ਧਾਰਮਿਕ ਸਜ਼ਾ ਦਾ ਐਲਾਨ ਵੀ ਕੀਤਾ।

ਜ਼ਿਕਰਯੋਗ ਹੈ ਕਿ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕਹੇ ਗਏ ਧਾਰਮਿਕ ਵਾਕ ਮੁਤਾਬਕਸਾਲ 2016 ਲਈ ਅੰਤ੍ਰਿਮ ਕਮੇਟੀ ਦੇ ਸਾਰੇ ਮੈਂਬਰਾਂ ਨੂੰ ਸਹਿਜ ਪਾਠ ਆਪ ਕਰਨਾ ਪਏਗਾ ਜਾਂ ਉਹ ਪਾਠੀ ਸਾਹਿਬਾਨਾਂ ਵੱਲੋਂ ਕਰਵਾਏ ਜਾਣਗੇਆਪਣੇ ਨਜ਼ਦੀਕੀ ਗੁਰਦੁਆਰਾ ਸਾਹਿਬ ਵਿੱਚ ਸੇਵਾ ਕਰਨਗੇ ਤੇ ਇੱਕ ਸਾਲ ਸੇਵਾ ਕਰਨਗੇ। ਉਸ ਸਮੇਂ ਤੱਕ ਸ਼੍ਰੋਮਣੀ ਕਮੇਟੀ ਵਿੱਚ ਉਨ੍ਹਾਂ ਨੂੰ ਕੋਈ ਅਹੁਦਾ ਨਹੀਂ ਦਿੱਤਾ ਜਾਵੇਗਾ।

ਸ਼੍ਰੀ ਅਕਾਲ ਤਖ਼ਤ ਸਾਹਿਬ ਦੁਆਰਾ 2016 ਦੀ ਅੰਤ੍ਰਿਮ ਕਮੇਟੀ ਨੂੰ ਸੁਣਾਈ ਗਈ ਧਾਰਮਿਕ ਦ੍ਰਿੜਤਾ ਮੁਤਾਬਕ ਕਮੇਟੀ ਦਾ ਕੋਈ ਵੀ ਮੈਂਬਰ ਸਾਲ ਤੱਕ ਕੋਈ ਅਹੁਦਾ ਨਹੀਂ ਸੰਭਾਲ ਸਕੇਗਾ। ਜਿਸ ਕਾਰਨ ਭਾਈ ਰਜਿੰਦਰ ਸਿੰਘ ਮਹਿਤਾ ਹੁਣ ਅੰਤ੍ਰਿਮ ਕਮੇਟੀ ਵਿੱਚ ਸੀਨੀਅਰ ਮੁਖੀ ਵਜੋਂ ਸੇਵਾ ਨਿਭਾਅ ਰਹੇ ਹਨ, ਜੋ ਕਿ ਹੁਣ ਉਨ੍ਹਾਂ ਨੇ ਇਹ ਅਹੁਦਾ ਛੱਡ ਦਿੱਤਾ ਹੈ।

Leave a Reply

Your email address will not be published. Required fields are marked *