Punjab

ਭਾਰਤ ਭੂਸ਼ਣ ਆਸ਼ੂ ਨੇ ਕੀਤਾ ਹਾਈ ਕੋਰਟ ਰੁਖ

‘ਦ ਖ਼ਾਲਸ ਬਿਊਰੋ : ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਵੀ ਹਾਈਕੋਰਟ ਦਾ ਰੁਖ ਕੀਤਾ ਹੈ। ਉਹਨਾਂ ਨੇ ਹਾਈਕੋਰਟ ਵਿੱਚ ਪਟੀਸ਼ਨ ਪਾ ਕੇ ਇਹ ਮੰਗ ਕੀਤੀ ਹੈ ਉਹਨਾਂ ਖਿਲਾਫ ਦਰਜ ਸ਼ਿਕਾਇਤ ਦੀ ਪਾਰਦਰਸ਼ੀ ਤਰੀਕੇ ਨਾਲ ਜਾਂਚ ਹੋਣੀ ਚਾਹੀਦੀ ਹੈ ਅਤੇ ਨਾਲ ਹੀ ਉਹਨਾਂ ਨੂੰ ਵੀ ਜਾਂਚ ਵਿੱਚ ਸ਼ਾਮਿਲ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਆਸ਼ੂ ਨੇ ਇਹ ਵੀ ਮੰਗ ਕੀਤੀ ਹੈ ਕਿ ਕਿਸੇ ਵੀ ਤਰ੍ਹਾਂ ਦੀ ਕਾਰਵਾਈ ਤੋਂ ਪਹਿਲਾਂ 7 ਦਿਨਾਂ ਦਾ ਨੋਟਿਸ ਦਿੱਤਾ ਜਾਵੇ। ਸਾਬਕਾ ਮੰਤਰੀ ਆਸ਼ੂ ਦੀ ਪਟੀਸ਼ਨ ਤੇ ਜਲਦ ਹੀ ਸੁਣਵਾਈ ਹੋ ਸਕਦੀ ਹੈ।

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ

ਦੱਸ ਦਈਏ ਕਿ ਠੇਕੇਦਾਰਾਂ ਦੀ ਯੂਨੀਅਨ ਨੇ ਆਸ਼ੂ ਦੇ ਕਾਰਜਕਾਲ ਦੌਰਾਨ 2000 ਕਰੋੜ ਰੁਪਏ ਦੇ ਟੈਂਡਰਾਂ ਵਿੱਚ ਧੋ ਖਾ ਧੜੀ ਕਰਨ ਦਾ ਦੋ ਸ਼ ਲਾਇਆ ਸੀ। ਸ਼ਿਕਾਇਤਕਰਤਾ ਲੇਬਰ ਅਤੇ ਟਰਾਂਸਪੋਰਟ ਦੇ ਛੋਟੇ ਠੇਕੇਦਾਰਾਂ ਦੀ ਯੂਨੀਅਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਸੀ ਕਿ 3 ਸਾਲਾਂ ਤੋਂ ਲੇਬਰ ਕਾਟੇਜ, ਲੇਬਰ ਪੀ.ਈ.ਜੀ. ਅਤੇ ਟਰਾਂਸਪੋਰਟ ਦੇ ਟੈਂਡਰਾਂ ਵਿੱਚ 20-25 ਵੱਡੇ ਠੇਕੇਦਾਰਾਂ ਨੂੰ ਮਨਮਾਨੇ ਰੇਟਾਂ ‘ਤੇ ਠੇਕੇ ਅਲਾਟ ਕੀਤੇ ਗਏ ਸਨ।

ਜਦੋਂ ਕੇ 5000 ਛੋਟੇ ਠੇਕੇਦਾਰਾਂ ਨੂੰ ਦਰਕਿਨਾਰ ਕੀਤਾ ਜਾ ਰਿਹਾ ਹੈ। ਯੂਨੀਅਨ ਨੇ ਕਿਹਾ  ਸੀ ਕਿ ਕੋਰੋਨਾ ਦੇ ਸਮੇਂ ਦੌਰਾਨ ਅਚਾਨਕ 2019-20 ਵਿੱਚ ਵਿਭਾਗ ਵੱਲੋਂ ਟੈਂਡਰ ਰੇਟ ਦੁੱਗਣੇ ਕਰ ਦਿੱਤੇ ਗਏ ਸਨ। ਗੁਰਪ੍ਰੀਤ ਸਿੰਘ ਦੀ ਤਰਫੋਂ ਆਸ਼ੂ ਦੀ ਸ਼ਿਕਾਇਤ ਵਿਜੀਲੈਂਸ ਮੁਖੀ ਨੂੰ ਕੀਤੀ ਗਈ ਸੀ, ਜਿਸ ਨੂੰ ਫਿਰ ਲੁਧਿਆਣਾ ਵਿਜੀਲੈਂਸ ਦੇ ਸੀਨੀਅਰ ਅਧਿਕਾਰੀ ਨੂੰ ਮਾਰਕ ਕੀਤਾ ਗਿਆ ਸੀ।