Punjab

ਬੀਬੀ ਜਗੀਰ ਕੌਰ ਨੇ ਟੋਕੀਓ ਓਲੰਪਿਕਸ ‘ਚ ਜਲਵਾ ਬਖੇਰਨ ਵਾਲੇ ਖਿਡਾਰੀਆਂ ਨੂੰ ਦਿੱਤੀ ਵਧਾਈ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਟੋਕੀਓ ਓਲੰਪਿਕਸ ਖੇਡਾਂ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਭਾਰਤੀ ਖਿਡਾਰੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਾਰਤ ਦੀਆਂ ਲੜਕੀਆਂ ਅਤੇ ਲੜਕਿਆਂ ਦੀ ਹਾਕੀ ਟੀਮ ਨੇ ਬਿਹਤਰ ਕਾਰਗੁਜ਼ਾਰੀ ਦਿਖਾਉਂਦਿਆਂ ਸੈਮੀਫਾਈਨਲ ਵਿੱਚ ਜਗ੍ਹਾ ਬਣਾਈ ਹੈ ਅਤੇ ਇਸ ਵਿੱਚ ਖ਼ਾਸ ਕਰਕੇ ਪੰਜਾਬ ਦੇ ਖਿਡਾਰੀਆਂ ਦਾ ਵੱਡਾ ਯੋਗਦਾਨ ਰਿਹਾ ਹੈ। 

ਉਨ੍ਹਾਂ ਨੇ ਹਾਕੀ ਦੀਆਂ ਦੋਵਾਂ ਟੀਮਾਂ ਵੱਲੋਂ ਅਗਲੇ ਮੈਚਾਂ ਵਿੱਚ ਜਿੱਤ ਪ੍ਰਾਪਤ ਕਰਕੇ ਦੇਸ਼ ਦਾ ਨਾਂ ਉੱਚਾ ਕਰਨ ਦੀ ਆਸ ਜਤਾਈ ਹੈ। ਬੀਬੀ ਜਗੀਰ ਕੌਰ ਨੇ ਬੈਡਮਿੰਟਨ ਵਿੱਚ ਪੀ. ਵੀ. ਸਿੰਧੂ ਵੱਲੋਂ ਕਾਂਸੇ ਦਾ ਮੈਡਲ ਜਿੱਤਣ ਅਤੇ ਡਿਸਕਸ ਥਰੋ ਵਿੱਚ ਕਮਲਪ੍ਰੀਤ ਕੌਰ ਵੱਲੋਂ ਪ੍ਰਾਪਤੀਆਂ ਨੂੰ ਸਲਾਹਿਆ।