Punjab

ਐਸਜੀਪੀਸੀ ਦੀ ਪਹਿਲੀ ਇਸਤਰੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਸੰਸਥਾ ਦਾ ਤੀਜੀ ਵਾਰ ਬਣਾਇਆ ਪ੍ਰਧਾਨ

‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਬੀਬੀ ਜਗੀਰ ਕੌਰ ਨੂੰ ਨਵਾਂ ਪ੍ਰਧਾਨ ਚੁਣਿਆ ਗਿਆ ਹੈ। ਬੀਬੀ ਜਗੀਰ ਕੌਰ SGPC ਦੇ ਤੀਸਰੀ ਵਾਰ ਪ੍ਰਧਾਨ ਬਣੇ ਹਨ, ਜਦਕਿ ਇਸ ਤੋਂ ਪਹਿਲਾਂ ਬੀਬੀ ਜਗੀਰ ਕੌਰ ਦੋ ਵਾਰ 1999 ਅਤੇ 2004 ਦੇ ਵਿੱਚ SGPC ਦੇ ਪ੍ਰਧਾਨ ਦਾ ਅਹੁਦਾ ਸੰਭਾਲ ਚੁੱਕੇ ਹਨ।

ਦੱਸਣਯੋਗ ਹੈ ਕਿ ਭਾਈ ਗੋਬਿੰਦ ਸਿੰਘ ਲੌਂਗੋਵਾਲ ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਸਨ, ਪਰ ਬੀਬੀ ਜਗੀਰ ਕੌਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਚੁਣ ਲਏ ਗਏ ਹਨ। ਇਹ ਦੂਜੀ ਵਾਰ ਹੈ ਜਦੋਂ ਉਹ ਇਸ ਅਹੁਦੇ ਲਈ ਚੁਣੇ ਗਏ ਹਨ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਵਾਸਤੇ ਅੱਜ ਤੇਜਾ ਸਿੰਘ ਸਮੁੰਦਰੀ ਹ‍ਾਲ ਵਿੱਚ ਹੋਏ ਜਨਰਲ ਇਜਲਾਸ ਵਿੱਚ ਵੋਟਾਂ ਰਾਹੀਂ ਬੀਬੀ ਜਾਗੀਰ ਕੌਰ ਨੂੰ ਕਮੇਟੀ ਦਾ ਨਵਾਂ ਪ੍ਰਧਾਨ ਚੁਣਿਆ ਗਿਆ ਹੈ। ਦੂਜੀ ਧਿਰ ਵਲੋਂ ਮਿੱਠੂ ਸਿੰਘ ਕਾਹਣੇਕੇ ਨੂੰ ਪ੍ਰਧਾਨ ਦੀ ਚੋਣ ਵਾਸਤੇ ਉਮੀਦਵਾਰ ਐਲਾਨਿਆ ਗਿਆ ਸੀ। ਇਸ ਚੋਣ ਵਾਸਤੇ ਕੁੱਲ 143 ਵੋਟਾਂ ਪਈਆਂ, ਜਿਸ ਵਿੱਚੋਂ 122 ਵੋਟਾਂ ਬੀਬੀ ਜਗੀਰ ਕੌਰ ਨੂੰ ਮਿਲੀਆਂ ਅਤੇ ਮਿੱਠੂ ਸਿੰਘ ਕਾਹਣੇਕੇ ਨੂੰ ਸਿਰਫ 20 ਵੋਟਾਂ ਮਿਲੀਆਂ। ਇੱਕ ਵੋਟ ਰੱਦ ਹੋ ਗਈ, ਅਤੇ ਉਹ 100 ਵੋਟਾਂ ਦੇ ਫਰਕ ਨਾਲ ਚੋਣ ਜਿੱਤ ਗਏ। ਬੀਬੀ ਜਗੀਰ ਕੌਰ ਨੂੰ ਗੋਬਿੰਦ ਸਿੰਘ ਲੋਗੋਵਾਲ ਦੀ ਥਾਂ ਨਵਾਂ ਪ੍ਰਧਾਨ ਬਣਾਇਆ ਗਿਆ ਹੈ। ਉਹ ਪਹਿਲਾਂ ਵੀ ਦੋ ਵਾਰ 1999 ਅਤੇ 2004 ਵਿੱਚ ਇਸ ਸੰਸਥਾ ਦੇ ਪ੍ਰਧਾਨ ਰਹਿ ਚੁੱਕੇ ਹਨ।

ਇਸ ਤੋਂ ਪਹਿਲਾਂ ਜਗੀਰ ਕੌਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਹਿਲੀ ਮਹਿਲਾ ਪ੍ਰਧਾਨ ਬਣੀ ਸੀ। ਬੀਬੀ ਜਗੀਰ ਕੌਰ ਪੰਜਾਬ ਦੀ ਸਿਆਸਤ ਵਿੱਚ ਪੰਥਕ ਚਿਹਰਾ ਹਨ।

ਬੀਬੀ ਜਗੀਰ ਕੌਰ ਦਾ ਜਨਮ 15 ਅਕਤੂਬਰ, 1954 ਨੂੰ ਪਿਤਾ ਗੋਦਾਰਾ ਸਿੰਘ ਦੇ ਘਰ ਜਲੰਧਰ ਜ਼ਿਲ੍ਹੇ ਦੇ ਪਿੰਡ ਭਟਨੂਰਾ ਲੁਬਾਣਾ ‘ਚ ਹੋਇਆ। 1995 ਵਿੱਚ ਉਹ ਸ਼੍ਰੋਮਣੀ ਅਕਾਲੀ ਦਲ ਦਾ ਹਿੱਸਾ ਬਣੇ ਅਤੇ ਪਾਰਟੀ ਦੀ ਵਰਕਿੰਗ ਕਮੇਟੀ ਦੇ ਮੈਂਬਰ ਵਜੋਂ ਨਾਮਜ਼ਦ ਹੋਏ। ਲੁਬਾਣਾ ਭਾਈਚਾਰੇ ਵਿੱਚ ਚੰਗਾ ਪ੍ਰਭਾਵ ਰੱਖਣ ਕਰਕੇ 1996 ਵਿੱਚ ਜਗੀਰ ਕੌਰ ਐੱਸਜੀਪੀਸੀ ਦੇ ਮੈਂਬਰ ਬਣਾਏ ਗਏ। 1997 ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਜਗੀਰ ਕੌਰ ਨੇ ਭੁਲੱਥ ਹਲਕੇ ਤੋਂ ਚੋਣ ਲੜੀ ਅਤੇ ਜਿੱਤਣ ਤੋਂ ਬਾਅਦ ਮੰਤਰੀ ਬਣੇ। ਦੋ ਸਾਲਾਂ ਬਾਅਦ ਹੀ ਮਾਰਚ 1999 ਵਿੱਚ ਜਗੀਰ ਕੌਰ ਐੱਸਜੀਪੀਸੀ ਦੇ ਪਹਿਲੇ ਮਹਿਲਾ ਪ੍ਰਧਾਨ ਬਣੇ।