India International Punjab

ਹੋਲੀ ਮੌਕੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਅਗਨ ਭੇਟ ਕਰਨਗੇ ਕਿਸਾਨ

ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ) :-ਭਾਰਤੀ ਕਿਸਾਨ ਯੂਨੀਅਨ ਨੇ ਹੋਲੀ ਮੌਕੇ ਗਾਜ਼ੀਪੁਰ ਬਾਰਡਰ ‘ਤੇ ਤਿੰਨੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜਨ ਦਾ ਐਲਾਨ ਕੀਤਾ ਹੈ। ਬੀਕੇਯੂ ਦੇ ਲੀਡਰ ਰਾਕੇਸ਼ ਟਿਕੈਤ ਅੱਜ ਕਾਨੂੰਨਾਂ ਦੀਆਂ ਕਾਪੀਆਂ ਸਾੜਨ ਵਾਲੇ ਕਿਸਾਨਾਂ ਦੀ ਅਗਵਾਈ ਕਰਨਗੇ। ਇਹ ਜਾਣਕਾਰੀ ਬੀਕੇਯੂ ਨੇ ਇੱਕ ਟਵੀਟ ਰਾਹੀਂ ਦਿੱਤੀ ਹੈ।

ਜਾਣਕਾਰੀ ਅਨੁਸਾਰ ਹੋਲੀ ਤੋਂ ਇੱਕ ਦਿਨ ਪਹਿਲਾਂ ਹੋਲਿਕਾ ਦਹਿਨ ਕੀਤਾ ਜਾਂਦਾ ਹੈ ਤੇ ਇਸ ਤੋਂ ਅਗਲੇ ਦਿਨ ਰੰਗਾਂ ਦੀ ਹੋਲੀ ਖੇਡੀ ਜਾਂਦੀ ਹੈ। ਕਿਸਾਨ ਲੀਡਰਾਂ ਨੇ ਕਿਹਾ ਹੈ ਕਿ ਕੱਲ੍ਹ ਯਾਨੀ ਸੋਮਵਾਰ ਨੂੰ ਰੰਗਾਂ ਦੀ ਥਾਂ ਅੰਦੋਲਨ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਿੰਡਾਂ ਦੀ ਮਿੱਟੀ ਦਾ ਤਿਲਕ ਕੀਤਾ ਜਾਵੇਗਾ। ਰਾਕੇਸ਼ ਟਿਕੈਤ ਨੇ ਹੋਲਿਕਾ ਦਹਿਨ ‘ਤੇ ਕਿਸਾਨਾਂ ਨਾਲ ਆਪਣੇ ਪਿੰਡਾਂ ਵਿੱਚ ਕਾਨੂੰਨਾਂ ਦੀਆਂ ਕਾਪੀਆਂ ਸਾੜਨ ਦੀ ਅਪੀਲ ਕੀਤੀ ਹੈ। ਟਿਕੈਤ ਨੇ ਕਿਹਾ ਕਿ ਅਜਿਹਾ ਕਰਕੇ ਸਰਕਾਰ ਤੱਕ ਗੱਲ ਪਹੁੰਚਾਈ ਜਾਵੇਗੀ ਕਿ ਕਿਸਾਨਾਂ ਨੂੰ ਖੇਤੀ ਕਾਨੂੰਨ ਮਨਜ਼ੂਰ ਨਹੀਂ ਹਨ।

ਭਾਰਤੀ ਕਿਸਾਨ ਯੂਨੀਅਨ ਨੇ ਹੋਲੀ ਮੌਕੇ ਗਾਜ਼ੀਪੁਰ ਬਾਰਡਰ ‘ਤੇ ਤਿੰਨੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜਨ ਦਾ ਐਲਾਨ ਕੀਤਾ ਹੈ। ਬੀਕੇਯੂ ਦੇ ਲੀਡਰ ਰਾਕੇਸ਼ ਟਿਕੈਤ ਅੱਜ ਕਾਨੂੰਨਾਂ ਦੀਆਂ ਕਾਪੀਆਂ ਸਾੜਨ ਵਾਲੇ ਕਿਸਾਨਾਂ ਦੀ ਅਗਵਾਈ ਕਰਨਗੇ। ਜਾਣਤਾਕੀ ਅਨੁਸਾਰ ਹੋਲੀ ਤੋਂ ਇੱਕ ਦਿਨ ਪਹਿਲਾਂ ਹੋਲਿਕਾ ਦਹਿਨ ਕੀਤਾ ਜਾਂਦਾ ਹੈ ਤੇ ਇਸ ਤੋਂ ਅਗਲੇ ਦਿਨ ਰੰਗਾਂ ਦੀ ਹੋਲੀ ਖੇਡੀ ਜਾਂਦੀ ਹੈ।

ਕਿਸਾਨ ਲੀਡਰਾਂ ਨੇ ਕਿਹਾ ਹੈ ਕਿ ਕੱਲ੍ਹ ਯਾਨੀ ਸੋਮਵਾਰ ਨੂੰ ਰੰਗਾਂ ਦੀ ਥਾਂ ਅੰਦੋਲਨ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਿੰਡਾਂ ਦੀ ਮਿੱਟੀ ਦਾ ਤਿਲਕ ਕੀਤਾ ਜਾਵੇਗਾ। ਰਾਕੇਸ਼ ਟਿਕੈਤ ਨੇ ਹੋਲਿਕਾ ਦਹਿਨ ‘ਤੇ ਕਿਸਾਨਾਂ ਨਾਲ ਆਪਣੇ ਪਿੰਡਾਂ ਵਿੱਚ ਕਾਨੂੰਨਾਂ ਦੀਆਂ ਕਾਪੀਆਂ ਸਾੜਨ ਦੀ ਅਪੀਲ ਕੀਤੀ ਹੈ। ਟਿਕੈਤ ਨੇ ਕਿਹਾ ਕਿ ਅਜਿਹਾ ਕਰਕੇ ਸਰਕਾਰ ਤੱਕ ਗੱਲ ਪਹੁੰਚਾਈ ਜਾਵੇਗੀ ਕਿ ਕਿਸਾਨਾਂ ਨੂੰ ਖੇਤੀ ਕਾਨੂੰਨ ਮਨਜ਼ੂਰ ਨਹੀਂ ਹਨ।