ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 9 ਦੀ ਮੌਤ ਦੀ ਖ਼ਬਰ; ਕਈ ਜ਼ਖਮੀ
ਬਿਊਰੋ ਰਿਪੋਰਟ (12 ਦਸੰਬਰ, 2025): ਆਂਧਰਾ ਪ੍ਰਦੇਸ਼ ਦੇ ਅੱਲੂਰੀ ਸੀਤਾਰਾਮ ਰਾਜੂ (ASR) ਜ਼ਿਲ੍ਹੇ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਯਾਤਰੀਆਂ ਨਾਲ ਭਰੀ ਇੱਕ ਬੱਸ ਬੇਕਾਬੂ ਹੋ ਕੇ ਡੂੰਘੀ ਖੱਡ (Gorge) ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਸ਼ੁਰੂਆਤੀ ਜਾਣਕਾਰੀ ਅਨੁਸਾਰ 9 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਹੋਰ ਲੋਕ ਜ਼ਖਮੀ ਹੋਏ ਹਨ।
