‘ਦ ਖ਼ਾਲਸ ਬਿਊਰੋ ( ਨਵੀਂ ਦਿੱਲੀ ) :- ਖੇਤੀ ਬਿੱਲਾਂ ਦਾ ਵਿਰੋਧ ‘ਚ ਪੰਜਾਬ ਯੂਥ ਕਾਂਗਰਸ ਦੇ ਆਗੂਆਂ ਵੱਲੋਂ ਦਿੱਲੀ ਦੇ ਇੰਡੀਆ ਗੇਟ ‘ਤੇ ਟਰੈਕਟਰ ਸਾੜੇ ਜਾਣ ਦੇ ਮਾਮਲੇ ‘ਚ ਦਿੱਲੀ ਪੁਲਿਸ ਨੇ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਤੋਂ ਇਲਾਵਾ ਪੁਲਿਸ ਨੇ ਯੂਥ ਕਾਂਗਰਸ ਦੇ ਕੁੱਝ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਸਾਰਿਆਂ ਨੂੰ ਗ੍ਰਿਫ਼ਤਾਰ ਕਰ ਤਿਲਕ ਮਾਰਗ ਪੁਲਿਸ ਥਾਣੇ ‘ਚ ਲਿਜਾਇਆ ਗਿਆ ਹੈ।

ਦੱਸਣਯੋਗ ਹੈ ਕਿ ਖੇਤੀ ਬਿੱਲਾਂ ਤੇ ਪੰਜਾਬ ਬੰਦ ਦੌਰਾਨ ਪੰਜਾਬ ਯੂਥ ਕਾਂਗਰਸ ਵੱਲੋਂ ਖੇਤੀ ਕਾਨੂੰਨਾਂ ਦਾ ਵਿਰੋਧ ਕਰਦਿਆਂ ਦਿੱਲੀ ਦੇ ਇੰਡੀਆ ਗੇਟ ‘ਤੇ ਕੇਂਦਰ ਖਿਲਾਫ ਰੋਸ ਜਤਾਇਆ ਸੀ। ਇਸ ਮੌਕੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਦਿੱਲੀ ਦੇ ਇੰਡੀਆ ਗੇਟ ਵਿਖੇ ਕਿਸਾਨ ਵਿਰੋਧੀ ਕਾਨੂੰਨ ਦੇ ਵਿਰੋਧ ਵਿੱਚ ਟਰੈਕਟਰ ਸਾੜ ਕੇ ਵਿਰੋਧ ਕੀਤਾ ਸੀ, ਜਿਸ ਤੋਂ ਬਾਅਦ ਪੁਲਿਸ ਨੇ ਅੱਜ ਇਹ ਕਾਰਵਾਈ ਕੀਤੀ।

ਖੇਤੀ ਬਿੱਲਾਂ ਨੂੰ ਰਾਸ਼ਟਰਪਤੀ ਤੋਂ ਮਨਜ਼ੂਰੀ 

Leave a Reply

Your email address will not be published. Required fields are marked *