‘ਦ ਖ਼ਾਲਸ ਬਿਊਰੋ :- ਭਾਰਤੀ ਕਿਸਾਨ ਯੂਨੀਅਨ ਵੱਲੋਂ ਖੇਤੀ ਕਾਨੂੰਨਾਂ ਤੇ ਬਿਜਲੀ ਸੋਧ ਬਿੱਲ ਖਿਲਾਫ਼ ਨੇ ਇੱਥੇ ਸਟੇਡੀਅਮ ਨੇੜੇ ਬਦੀ ਦੀ ਮੂਰਤ ਬਣੇ ਵਿਦੇਸ਼ੀ ਕੰਪਨੀਆਂ, ਕਾਰਪੋਰੇਟ ਤੇ ਭਾਜਪਾ ਦੀ ਤਿਕੜੀ ਦੇ ਦਿਓ ਕੱਦ ਬੁੱਤ ਨੂੰ ਸਾੜਨ ਸਮੇਂ ਭਾਕਿਯੂ ਏਕਤਾ (ਉਗਰਾਹਾਂ) ਦੇ ਆਗੂ ਬਹਾਲ ਢੀਂਡਸਾ, ਦਰਸ਼ਨ ਚੰਗਾਲੀਵਾਲਾ, ਬਲਾਕ ਆਗੂ ਧਰਮਿੰਦਰ ਪਿਸ਼ੌਰ, ਸੂਬਾ ਸੰਗਤਪੁਰਾ, ਮਾਸਟਰ ਗੁਰਚਰਨ ਸਿੰਘ ਖੋਖਰ ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਗੋਪੀ ਗਿਰ ਕੱਲਰ ਭੈਣੀ ਨੇ ਦੱਸਿਆ ਕਿ ਪੇਂਡੂਆਂ ਤੇ ਸ਼ਹਿਰੀਆਂ ਦੀ ਵਿਸ਼ਾਲ ਗਿਣਤੀ ਵਾਲੇ ਇਹ ਪ੍ਰਦਰਸ਼ਨ ਹੰਕਾਰੀ ਮੋਦੀ ਸਰਕਾਰ ਦੀਆਂ ਕਿਸਾਨ ਤੇ ਲੋਕ ਮਾਰੂ ਨੀਤੀਆਂ ’ਤੇ ਕਰਾਰੀ ਸੱਟ ਸਾਬਤ ਹੋਣਗੇ। ਇਸ ਮੌਕੇ ਨੌਜਵਾਨ ਲੜਕੇ- ਲੜਕੀਆ ਨੇ ਇਨਕਲਾਬੀ ਗੀਤ ਗਾਏ ਤੇ ਜਸਨਦੀਪ ਕੋਰ ਪਿਸ਼ੌਰ, ਹਰਜੀਤ ਭੁਟਾਲ, ਬੂਟਾ ਭੁਟਾਲ, ਹਰਜਿੰਦਰ ਨੰਗਲਾ ਨੇ ਵਸੰਬੋਧਨ ਕੀਤਾ।

ਮੁਹਾਲੀ (ਕਰਮਜੀਤ ਸਿੰਘ ਚਿੱਲਾ)

ਪੰਚਾਇਤ ਯੂਨੀਅਨ ਵੱਲੋਂ ਪਿੰਡ ਕੁੰਭੜਾ ਵਿਖੇ ਗਰੇਸ਼ੀਅਨ ਹਸਪਤਾਲ ਦੇ ਨੇੜੇ ਅੱਜ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਪ੍ਰਧਾਨ ਮੰਤਰੀ ਖਿਲਾਫ ਨਾਅਰੇਬਾਜ਼ੀ ਕੀਤੀ ਤੇ ਮੋਦੀ ਨੂੰ ਰਾਵਣ ਦੇ ਬਰਾਬਰ ਦਾ ਹੰਕਾਰੀ ਰਾਜਾ ਆਖਿਆ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਦੀ ਅਗਵਾਈ ਹੇਠ ਫੂਕੇ ਗਏ ਪੁਤਲੇ ਮੌਕੇ ਪੰਚਾਇਤ ਯੂਨੀਅਨ ਦੇ ਸੂਬਾ ਪ੍ਰਧਾਨ ਹਰਮਿੰਦਰ ਸਿੰਘ ਮਾਵੀ ਵੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਇਸ ਮੌਕੇ ਸੂਬਾ ਪ੍ਰਧਾਨ ਹਰਮਿੰਦਰ ਸਿੰਘ ਮਾਵੀ ਲਖਬੀਰ ਸਿੰਘ ਬਡਾਲਾ, ਲਾਭ ਸਿੰਘ, ਓਂਕਾਰ ਸਿੰਘ, ਨੰਬਰਦਾਰ ਕਾਕਾ ਸਿੰਘ, ਅਜਾਇਬ ਸਿੰਘ, ਮਨਜੀਤ ਸਿੰਘ, ਮੋਹਨ ਸਿੰਘ, ਬਲਜਿੰਦਰ ਸਿੰਘ ਟਿਡੀ, ਗੁਰਨਾਮ ਸਿੰਘ ਰਾਣਾ, ਗੁਰਚਰਨ ਸਿੰਘ ਹਾਜ਼ਰ ਸਨ।

ਮੁਹਾਲੀ (ਦਰਸ਼ਨ ਸਿੰਘ ਸੋਢੀ)

ਇਲਾਕੇ ਦੇ ਕਿਸਾਨਾਂ ਨੇ ਧੜੇਬੰਦੀ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਲਾਂਡਰਾਂ-ਬਨੂੜ ਸੜਕ ’ਤੇ ਪਿੰਡ ਭਾਗੋਮਾਜਰਾ ਨੇੜੇ ਪਿੰਡ ਰਾਏਪੁਰ ਕਲਾਂ ਦੇ ਰਿਲਾਇੰਸ ਪੈਟਰੋਲ ਪੰਪ ਦਾ ਘਿਰਾਓ ਅਤੇ ਧਰਨਾ ਪ੍ਰਦਰਸ਼ਨ ਜਾਰੀ ਰੱਖਦਿਆਂ ਅੱਜ 15ਵੇਂ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪੈਰੀਫੈਰੀ ਮਿਲਕਮੈਨ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ, ਕਿਸਾਨ ਯੂਨੀਅਨ ਮੁਹਾਲੀ ਦੇ ਬਲਾਕ ਪ੍ਰਧਾਨ ਕੁਲਦੀਪ ਸਿੰਘ ਕੁਰੜੀ, ਮੀਤ ਪ੍ਰਧਾਨ ਅਵਤਾਰ ਸਿੰਘ ਸਾਬਕਾ ਸਰਪੰਚ ਅਤੇ ਅਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਇਕਸੁਰ ਵਿੱਚ ਕਿਸਾਨ ਏਕਤਾ ਦੇ ਨਾਅਰੇ ਲਗਾਏ।

ਇਸ ਮੌਕੇ ਜਸਪ੍ਰੀਤ ਸਿੰਘ ਸਰਪੰਚ ਰਾਏਪੁਰ ਕਲਾਂ, ਗੁਰਮਿੰਦਰ ਸਿੰਘ, ਹਾਕਮ ਸਿੰਘ ਪੱਤੋਂ, ਸੰਤ ਸਿੰਘ ਕੁਰੜੀ, ਸੁਰਮੁੱਖ ਸਿੰਘ ਭਾਗੋਮਾਜਰਾ, ਕੁਲਵਿੰਦਰ ਸਿੰਘ, ਅਮਰੀਕ ਸਿੰਘ, ਮਨਪ੍ਰੀਤ ਸਿੰਘ ਟੋਨੀ, ਹਰਿੰਦਰ ਸਿੰਘ ਬੈਰੋਂਪੁਰ, ਯੂਥ ਆਗੂ ਗੁਰਜੰਟ ਸਿੰਘ ਪੂਨੀਆ, ਅੰਮ੍ਰਿਤਜੋਤ ਸਿੰਘ ਪੂਨੀਆ, ਪਰਵਿੰਦਰ ਸਿੰਘ, ਸ਼ੇਰ ਸਿੰਘ, ਕਾਕਾ ਸਿੰਘ ਮੌਜਪੁਰ ਅਤੇ ਨਰਿੰਦਰ ਸਿੰਘ ਸਮੇਤ ਇਲਾਕੇ ਦੇ ਹੋਰ ਕਿਸਾਨ ਹਾਜ਼ਰ ਸਨ।

ਟੱਲੇਵਾਲ 

ਖੇਤੀ ਕਾਨੂੰਨਾਂ ਦੇ ਵਿਰੋਧ ’ਚ ਲਗਾਤਾਰ ਪੰਜਾਬ ਦੇ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਇਸੇ ਸੰਘਰਸ਼ ਤਹਿਤ ਦਸਹਿਰੇ ਦੇ ਤਿਉਹਾਰ ਮੌਕੇ ਭਾਕਿਯੂ ਉਗਰਾਹਾਂ ਵਲੋਂ ਰਾਵਣ ਦੀ ਥਾਂ ਮੋਦੀ ਸਰਕਾਰ, ਅੰਬਾਨੀ, ਅੰਡਾਨੀ ਅਤੇ ਕਾਰਪੋਰੇਟਾਂ ਦਾ ਪੁਤਲਾ ਸਾੜ ਕੇ ਦਸਹਿਰਾ ਮਨਾਇਆ ਗਿਆ। ਬਰਨਾਲਾ ਦੇ ਬਾਬਾ ਕਾਲਾ ਮਹਿਰ ਸਟੇਡੀਅਮ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਪਿੰਡਾਂ ਤੋਂ ਕਿਸਾਨ, ਔਰਤਾਂ ਅਤੇ ਨੌਜਵਾਨ ਪਹੁੰਚੇ। ਜਿਨ੍ਹਾਂ ਦੀ ਹਾਜ਼ਰੀ ’ਚ ਜੱਥੇਬੰਦੀ ਆਗੂਆਂ ਵਲੋਂ ਮੋਦੀ ਸਰਕਾਰ ਅਤੇ ਕਾਰਪੋਰੇਟਾਂ ਦੇ ਪੁਤਲੇ ਨੂੰ ਅੱਗ ਲਗਾਈ ਗਈ।

ਜੰਡਿਆਲਾ ਗੁਰੂ (ਸਿਮਰਤਪਾਲ ਸਿੰਘ ਬੇਦੀ)

ਦਸਹਿਰੇ ਮੌਕੇ ਅੱਜ ਜੰਡਿਆਲਾ ਗੁਰੂ ਤਰਨਤਾਰਨ ਬਾਈਪਾਸ ਜੀਟੀ ਰੋਡ ਉੱਪਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਮੋਦੀ, ਅੰਬਾਨੀ ਤੇ ਅਡਾਨੀ ਦੇ ਪੁਤਲੇ ਫੂਕ ਕੇ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਅੱਜ ਦਸਹਿਰੇ ਮੌਕੇ ਸਾਰੇ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਮੋਦੀ ਕਾਰਪੋਰੇਟ ਘਰਾਣਿਆਂ ਦੇ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ ਹਨ।

ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ)

ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਗੁਰੂ ਤੇਗ ਬਹਾਦਰ ਸਟੇਡੀਅਮ ਭਵਾਨੀਗੜ੍ਹ ਅਤੇ ਟੌਲ ਪਲਾਜ਼ਾ ਕਾਲਾਝਾੜ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਗਏ। ਦੋਵੇਂ ਥਾਵਾਂ ’ਤੇ ਕਿਸਾਨਾਂ ਅਤੇ ਬੀਬੀਆਂ ਦੇ ਵਿਸਾਲ ਇਕੱਠਾਂ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ, ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ, ਹਰਜਿੰਦਰ ਸਿੰਘ ਘਰਾਚੋਂ, ਜਸਵੀਰ ਸਿੰਘ ਗੱਗੜਪੁਰ, ਹਰਜੀਤ ਸਿੰਘ ਮਹਿਲਾਂ ਅਤੇ ਨਵਜੋਤ ਕੌਰ ਚੰਨੋਂ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਗਰੂਰ ਜ਼ਰੂਰ ਟੁੱਟੇਗਾ। ਇਸੇ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਹੇਠ ਭਵਾਨੀਗੜ੍ਹ-ਨਾਭਾ ਮੁੱਖ ਮਾਰਗ ਤੇ ਸਥਿੱਤ ਟੌਲ ਪਲਾਜ਼ਾ ਮਾਝੀ ਵਿਖੇ ਅੱਜ 25ਵੇਂ ਦਿਨ ਧਰਨੇ ਦੌਰਾਨ ਮੋਦੀ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਕਿਸਾਨ ਆਗੂ ਰਣਧੀਰ ਸਿੰਘ ਭੱਟੀਵਾਲ, ਬੁੱਧ ਸਿੰਘ ਬਾਲਦ, ਗੁਰਧਿਆਨ ਸਿੰਘ ਫੰਮਣਵਾਲ, ਅੰਗਰੇਜ ਸਿੰਘ ਮਾਝਾ ਨੇ ਕਿਹਾ ਕਿ ਕੇਂਦਰ ਸਰਕਾਰ ਖਿਲਾਫ ਸੰਘਰਸ਼ ਹੋਰ ਤਿੱਖਾ ਕੀਤਾ।

ਲੰਬੀ (ਇਕਬਾਲ ਸਿੰਘ ਸ਼ਾਂਤ)

ਅੱਜ ਮੰਡੀ ਕਿੱਲਿਆਂਵਾਲੀ ਦੀ ਦਾਣਾ ਮੰਡੀ ਵਿੱਚ ਲੰਬੀ ਬਲਾਕ ਦੇ ਨਾਲ-ਨਾਲ ਹਰਿਆਣਾ ਅਤੇ ਰਾਜਸਥਾਨ ਦੇ ਪਿੰਡਾਂ ’ਚੋਂ ਵਹੀਰਾਂ ਬੰਨ੍ਹ ਕੇ ਆਏ ਹਜ਼ਾਰਾਂ ਕਿਸਾਨਾਂ, ਮਜ਼ਦੂਰਾਂ, ਬਿਜਲੀ ਕਾਮਿਆਂ, ਦੁਕਾਨਦਾਰਾਂ ਸਮੇਤ ਸਭਨਾਂ ਵਰਗਾਂ ਦੇ ਲੋਕਾਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੱਦੇ ’ਤੇ ਕਿਸਾਨ ਤੇ ਲੋਕ ਵਿਰੋਧੀ ਖੇਤੀ ਕਾਨੂੰਨਾਂ ਖ਼ਿਲਾਫ਼ ਕਾਰਪੋਰੇਟਰਾਂ, ਸਾਮਰਾਜੀਆਂ ਤੇ ਨਰਿੰਦਰ ਮੋਦੀ ਦੀ ਤਿੱਕੜੀ ਦੇ ਦਿਓ ਕੱਦ ਪੁਤਲੇ ਫੂਕਣ ਤੋਂ ਪਹਿਲਾਂ ਵਿਸਾਲ ਰੋਸ ਰੈਲੀ ਵਿੱਚ ਸ਼ਮੂਲੀਅਤ ਕੀਤੀ। ਰੈਲੀ ਵਿੱਚ ਮੰਚ ਤੋਂ ਪੇਸ ਕੀਤੇ ਗਏ ਨਾਟਕਾਂ, ਗੀਤਾਂ, ਕਵਿਤਾਵਾਂ ਵਿੱਚ ਲੋਕ ਕਵੀ ਸੰਤ ਰਾਮ ਉਦਾਸੀ ਅਤੇ ਪਾਸ ਦੇ ਗੂੰਜਦੇ ਬੋਲ ਜਾਗਣ, ਉੱਠਣ ਦੀ ਬਾਤ ਪਾਉਂਦੇ ਰਹੇ। ਰੈਲੀ ਭਾਕਿਯੂ ਏਕਤਾ ਉਗਰਾਹਾਂ ਦੇ ਸੂਬਾਈ ਆਗੂ ਸ਼ੰਗਾਰਾ ਸਿੰਘ ਮਾਨ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਸਕੱਤਰ ਲਛਮਣ ਸਿੰਘ ਸੇਵੇਵਾਲਾ, ਅਨਮੋਲ ਸਿੰਘ ਦੇਸੂ ਯੋਧਾ, ਕੁਲਵਿੰਦਰ ਸਿੰਘ ਸੰਤਪੁਰਾ, ਜਸਵੀਰ ਭਾਟੀ ਅਤੇ ਗੁਰਪਾਸ਼ ਸਿੰਘ ਸਿੰਘਵਾਲਾ ਨੇ ਐਲਾਨ ਕੀਤਾ ਕਿ ਉਹ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਕੇ ਹੀ ਸਾਹ ਲੈਣਗੇ। ਰੋਸ ਰੈਲੀ ਨੂੰ ਡਾ. ਮਨਜਿੰਦਰ ਪੱਪੀ,ਭੁਪਿੰਦਰ ਸਿੰਘ ਚਨੂੰ, ਕੁਲਦੀਪ ਖੁੱਡੀਆਂ, ਗੁਰਦੀਪ ਕਾਮਰਾ, ਜਗਤਾਰ ਸਿੰਘ ਸਿੰਘੇਵਾਲਾ, ਮਹਿੰਦਰ ਸਿੰਘ ਖੁੱਡੀਆਂ, ਕਿ੍ਰਸਨਾ ਰਾਣੀ, ਕੁਲਵੰਤ ਰਾਏ ਸਰਮਾ, ਜਗਦੀਪ ਖੁੱਡੀਆਂ, ਸੁਖਦਰਸਨ ਸਿੰਘ,ਇਸ ਮੌਕੇ ਪੰਜਾਬ ਖੇਤ ਮਜਦੂਰ ਯੂਨੀਅਨ, ਟੀ.ਐੱਸ.ਯੂ. ਠੇਕਾ ਮੁਲਾਜਮਾਂ, ਡੀ.ਟੀ.ਐਫ, ਤਰਕਸੀਲ ਸੁਸਾਇਟੀ,ਵਪਾਰ ਮੰਡਲ, ਆੜਤੀਆਂ ਐਸੋਸੀਏਸਨ, ਕਰਿਆਣਾ ਮਰਚੈਟਸ ਤੋਂ ਆਏ ਵਰਕਰ ਤੇ ਆਗੂ ਵੱਡੀ ਗਿਣਤੀ ਵਿੱਚ ਮੌਜੂਦ ਸਨ।

 

ਨਾਭਾ (ਜੈਸਮੀਨ ਭਾਰਦਵਾਜ)

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋ ਨਾਭਾ ਵਿਖੇ ਅੱਜ ਦਸਹਿਰੇ ਵਾਲੇ ਦਿਨ ਰਾਵਣ ਦੇ ਪੁਤਲੇ ਦੀ ਥਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸਨਅਤਕਾਰ ਅੰਬਾਨੀ, ਅਡਾਨੀ ਅਤੇ ਅਮਿਤ ਸ਼ਾਹ ਦਾ 35 ਫੁੱਟ ਉਚਾ ਪੁਤਲਾ ਬਣਾਇਆ ਗਿਆ। ਇਥੇ ਦੇ ਐੱਸਡੀਐੱਮ ਦਫਤਰ ਦੇ ਸਾਹਮਣੇ ਲਗਾਏ ਪੁਤਲੇ ਬਾਰੇ ਨਾਭਾ ਬਲਾਕ ਦੇ ਸਕੱਤਰ ਜਸਵਿੰਦਰ ਸਿੰਘ ਸਾਲੂਵਾਲ ਨੇ ਦੱਸਿਆ ਕਿ ਇਸ ਨੂੰ ਅੱਗ ਬੀਬੀਆਂ ਵੱਲੋ ਲਾਈ ਜਾਵੇਗੀ। ਬੀਬੀ ਸਰਬਜੀਤ ਕੌਰ ਕਕਰਾਲਾ ਅਤੇ ਰਾਜਿੰਦਰ ਕੌਰ ਤੁੰਗਾ ਨੇ ਕਿਹਾ ਕਿ ਜਿਸ ਤਰ੍ਹਾਂ ਰਾਵਣ ਦਾ ਹੰਕਾਰ ਉਸ ਦੇ ਭਰਪੂਰ ਗਿਆਨ ਨੂੰ ਖਾ ਗਿਆ ਅਤੇ ਉਸੇ ਤਰ੍ਹਾਂ ਨਰਿੰਦਰ ਮੋਦੀ ਵਿੱਚ ਹੰਕਾਰ ਹੈ।

Leave a Reply

Your email address will not be published. Required fields are marked *