Punjab

ਕੈਪਟਨ ਸਰਕਾਰ ਨੇ 15 ਅਕਤੂਬਰ ਤੋਂ ਸਕੂਲਾਂ ਨੂੰ ਖੋਲ੍ਹਣ ਦੀ ਦਿੱਤੀ ਹਰੀ ਝੰਡੀ, ਜਾਣੋ ਨਵੀਆਂ ਹਦਾਇਤਾਂ

‘ਦ ਖ਼ਾਲਸ ਬਿਊਰੋ :-  ਕੋਰੋਨਾ ਵਾਇਰਸ ‘ਚ ਲੱਗੇ ਲਾਕਡਾਊਨ ਕਾਰਨ ਬੰਦ ਪਏ ਸਕੂਲਾਂ ਕਾਲਜਾਂ ਨੂੰ ਜਿੱਥੇ ਕੇਂਦਰ ਸਰਕਾਰ ਵੱਲੋਂ ਅਨਲਾਕ-5.0 ‘ਚ ਖੋਲਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਉੱਥੇ ਹੀ ਅੱਜ 12 ਅਕਤੂਬਰ ਨੂੰ ਪੰਜਾਬ ਸਰਕਾਰ ਵੱਲੋਂ ਵੀ 15 ਅਕਤੂਬਰ ਤੋਂ ਸੂਬੇ ਦੇ ਸਾਰੇ ਸਕੂਲਾਂ ਨੂੰ ਖੋਲ੍ਹਣ ਦੀ ਹਰੀ ਝੰਡੀ ਦੇ ਦਿੱਤੀ ਗਈ ਹੈ। ਇਨ੍ਹਾਂ ਸਕੂਲਾਂ ਨੂੰ ਖੋਲ੍ਹਣ ਦੇ ਨਾਲ-ਨਾਲ ਕੋਵਿਡ ਨਾਲ ਜੁੜੀਆਂ ਕੁੱਝ ਨਵੀਆਂ ਹਦਾਇਤਾਂ ਦੀ ਪਾਲਣਾ ਕਰਨੀ ਲਾਜ਼ਮੀ ਹੋਵੇਗੀ। ਜੋ ਕਿ ਹੇਠ ਅਨੁਸਾਰ ਹੈ :-

1. ਸੂਬੇ ਦੇ ਸਾਰੇ ਸਕੂਲ ਸਿਰਫ  9ਵੀਂ ਤੋਂ ਲੈ ਕੇ 12ਵੀਂ ਤੱਕ ਦੀਆਂ ਕਲਾਸਾਂ ਲਈ ਖੁਲ੍ਹਣਗੇ।
2. ਆਨਲਾਈਨ ਪੜ੍ਹਾਈ ਦੀ ਸਹੂਲਤ ਵੀ ਜਾਰੀ ਰਹੇਗੀ।
3. ਵਿਦਿਆਰਥੀਆਂ ਦੀ ਹਾਜ਼ਰੀ ਜ਼ਰੂਰੀ ਨਹੀਂ ਹੋਵੇਗੀ।
4. ਵਿਦਿਆਰਥੀਆਂ ਨੂੰ ਸਕੂਲ ‘ਚ ਮਾਸਕ ਲਗਾਉਣ ਤੇ ਹੈਂਡ ਸੈਨੇਟਾਈਜ਼ਰ ਰੱਖਣਾ ਲਾਜ਼ਮੀ।
5. ਮਾਪਿਆਂ ਦੀ ਸਹਿਮਤੀ ਦੇ ਨਾਲ ਹੀ ਵਿਦਿਆਰਥੀ ਸਕੂਲ ਆ ਸਕਣਗੇ।