Punjab

ਕੈਪਟਨ ਨੇ ਵੰਡੇ 1500 ਰੁਪਏ ਪੈਨਸ਼ਨ ਦੇ ਚੈੱਕ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ 1500 ਕਰੋੜ ਰੁਪਏ ਦੇ ਚੈੱਕ ਵੰਡੇ। ਪੰਜਾਬ ਸਰਕਾਰ ਨੇ ਬੇਸਿਕ ਪੇਅ ਵਿੱਚ ਹੋਰ ਵਾਧਾ ਕਰਦਿਆਂ 31 ਦਸੰਬਰ 2015 ਦੀ ਬੇਸਿਕ ਪੇਅ ਵਿੱਚ ਘੱਟੋ-ਘੱਟ 15 ਫੀਸਦੀ ਅਤੇ ਵੱਧ ਵਾਧਾ ਕੀਤਾ ਹੈ। ਇਸ ਤੋਂ ਇਲਾਵਾ ਕੁੱਝ ਭੱਤਿਆਂ ਨੂੰ ਵੀ ਬਹਾਲ ਕੀਤਾ ਗਿਆ ਹੈ। ਹੁਣ ਕਰਮਚਾਰੀਆਂ ਦੀ ਤਨਖਾਹ/ਪੈਨਸ਼ਨ ਵਿੱਚ ਸਾਲਾਨਾ ਕੁੱਲ ਔਸਤਨ ਵਾਧਾ 1 ਲੱਖ 5 ਹਜ਼ਾਰ ਰੁਪਏ ਤੱਕ ਹੋ ਗਿਆ ਹੈ, ਜੋ ਪਹਿਲਾਂ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਮੰਨਣ ਤੋਂ ਬਾਅਦ 79,250 ਰੁਪਏ ਸੀ, ਜੋ ਕਿ 1 ਜੁਲਾਈ 2021 ਤੋਂ ਲਾਗੂ ਕੀਤਾ ਗਿਆ ਸੀ। ਮੁਲਾਜ਼ਮਾਂ ਲਈ ਪਹਿਲਾਂ ਇਹ ਤੋਹਫ਼ਾ ਕੁੱਲ 4700 ਕਰੋੜ ਰੁਪਏ ਦਾ ਸੀ।

ਕੈਪਟਨ ਨੇ 2.85 ਲੱਖ ਮੁਲਾਜ਼ਮਾਂ ਅਤੇ 3.07 ਲੱਖ ਪੈਨਸ਼ਨਰਾਂ ਨੂੰ ਇਸ ਨਾਲ ਫਾਇਦਾ ਹੋਵੇਗਾ, ਦੀਆਂ ਸ਼ਿਕਾਇਤਾਂ ਦੇ ਹੱਲ ਲਈ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਤੇ ਹੋਰਨਾਂ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ। ਸਰਕਾਰੀ ਖਜ਼ਾਨੇ ਉਤੇ ਹੁਣ ਤਨਖਾਹਾਂ/ਪੈਨਸ਼ਨਾਂ ਦਾ ਕੁੱਲ ਬੋਝ 42673 ਕਰੋੜ ਰੁਪਏ ਸਾਲਾਨਾ ਹੋਵੇਗਾ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੈਡੀਕਲ ਭੱਤਾ, ਮੋਬਾਈਲ ਭੱਤਾ, ਆਵਾਜਾਈ ਭੱਤਾ ਅਤੇ ਸਿਟੀ ਕੰਪਨਸੇਟਰੀ ਭੱਤਾ (ਸੀ.ਸੀ.ਏ.) ਵਰਗੇ ਆਮ ਭੱਤਿਆਂ ਨੂੰ ਪਹਿਲੀ ਜੁਲਾਈ 2021 ਤੋਂ ਸੋਧੀਆਂ ਦਰਾਂ (2.59  ਗੁਣਾ 0.8) ਦੇ ਹਿਸਾਬ ਨਾਲ ਬਹਾਲ ਕਰਨ ਦੇ ਨਾਲ ਹੀ ਕੈਬਨਿਟ ਦੇ ਫੈਸਲੇ ਅਨੁਸਾਰ ਸਾਰੇ ਜਾਰੀ ਭੱਤੇ ਨਾ ਸਿਰਫ ਬਰਕਰਾਰ ਰੱਖੇ ਗਏ ਹਨ, ਬਲਕਿ ਪਹਿਲਾਂ ਨਾਲੋਂ ਦੁੱਗਣੇ ਕਰ ਦਿੱਤੇ ਗਏ ਹਨ, ਜਿੰਨੇ ਪਹਿਲਾਂ ਮਿਲਦੇ ਸਨ।

ਇਸ ਤੋਂ ਇਲਾਵਾ ਨੈਸ਼ਨਲ ਪੈਨਸ਼ਨ ਸਕੀਮ ਅਧੀਨ ਆਉਣ ਵਾਲੇ ਕਰਮਚਾਰੀਆਂ ਨੂੰ ਹੁਣ ਮੌਤ ਹੋਣ ਦੀ ਸੂਰਤ ਵਿੱਚ ਪਰਿਵਾਰਕ ਪੈਨਸ਼ਨ ਦੇ ਅਧੀਨ ਕਵਰ ਕੀਤਾ ਗਿਆ ਹੈ, ਜਿਸ ਵਿੱਚ 5 ਮਈ 2009 ਦੇ ਪਰਿਵਾਰਕ ਪੈਨਸ਼ਨ ਦਿਸ਼ਾ ਨਿਰਦੇਸ਼ਾਂ ਨੂੰ ਅਪਣਾਇਆ ਗਿਆ ਹੈ ਤਾਂ ਜੋ 4 ਸਤੰਬਰ 2019 ਦੇ ਜਾਰੀ ਦਿਸ਼ਾ ਨਿਰਦੇਸ਼ਾਂ ਵਿੱਚ ਵਾਜਬ ਤਬਦੀਲੀਆਂ ਕਰਕੇ ਪੰਜਾਬ ਸਿਵਲ ਸੇਵਾਵਾਂ ਨਿਯਮ ਭਾਗ-2 ਦੇ ਤਹਿਤ ਨਵੀਂ ਪੈਨਸ਼ਨ ਸਕੀਮ ਅਧੀਨ ਆਉਂਦੇ ਸੂਬੇ ਦੇ ਕਰਮਚਾਰੀਆਂ ‘ਤੇ ਭਾਰਤ ਸਰਕਾਰ ਦੇ ਮੁਲਾਜ਼ਮਾਂ ਦੀ ਤਰਜ਼ ਉੱਤੇ ਲਾਗੂ ਕੀਤਾ ਜਾਵੇ।